ਮੋਹਾਲੀ ਵਿਖੇ ਵੱਖ ਵੱਖ ਕੰਪਨੀਆਂ ਵੱਲੋਂ ਪਲੇਸਮੈਂਟ ਕੈਂਪ 18 ਜੂਨ ਨੂੰ

Published on: June 17, 2025 9:27 pm

ਟ੍ਰਾਈਸਿਟੀ ਰੁਜ਼ਗਾਰ

ਮੋਹਾਲੀ, 17 ਜੂਨ: ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 18-06-2025 ਦਿਨ ਬੁੱਧਵਾਰ ਨੂੰ Placement camp (Mohali) ਦਾ ਆਯੋਜਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤੀਸਰੀ ਮੰਜ਼ਿਲ, ਕਮਰਾ ਨੰ: 461, ਸੈਕਟਰ-76 ਵਿਖੇ ਅਤੇ ਟੀਆਰਆਈਓ ਇੰਡੀਆ, ਰਾਮ ਸੁਦਰਸ਼ਨ ਕੰਪਲੈਕਸ, ਖੇੜੀ ਗੁਰਨਾ, ਬਨੂੜ-ਤੇਪਲਾ ਰੋਡ, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਦੁਪਹਿਰ 4 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਿਤੀ 18-06-2025 (ਬੁੱਧਵਾਰ) ਨੂੰ ਪਲੇਸਮੈਂਟ ਕੈਂਪ (Placement camp Mohali) ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਟ੍ਰਿਓ ਇੰਡੀਆ ਵੱਲੋਂ ਵੈਲਡਰ, ਫਿਲਟਰ, ਪੇਂਟਰ ਦੀ ਆਸਾਮੀ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ 13000/- ਤੋਂ 16000/- ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਐਸ.ਏ.ਐਸ ਨਗਰ ਹੋਵੇਗਾ।

ਉਨ੍ਹਾਂ ਦੱਸਿਆ ਕਿ ਇਸ Placement camp ਵਿੱਚ ਸਿਰਫ ਲੜਕੇ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 25 ਸਾਲ ਤੱਕ ਹੋਵੇਗੀ ਅਤੇ ਯੋਗਤਾ ਆਈ ਟੀ ਆਈ ਪਾਸ ਹੋਵੇਗੀ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।