ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 19 ਜੂਨ ਨੂੰ

Published on: June 17, 2025 9:54 pm

ਪੰਜਾਬ ਰੁਜ਼ਗਾਰ

ਮਾਨਸਾ, 17 ਜੂਨ: ਦੇਸ਼ ਕਲਿੱਕ ਬਿਓਰੋ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 19 ਜੂਨ 2025 ਦਿਨ ਵੀਰਵਾਰ ਨੂੰ ‘ਸਕਿਊਰਟੀ ਐਂਡ ਇੰਟੈਲੀਜੈਂਸ ਸਰਵਿਸਿਜ਼ ਲਿਮਿਟਡ’ ਵੱਲੋਂ ਸਕਿਊਰਟੀ ਗਾਰਡਾਂ (security guards) ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਪਲੇਸਮੈਂਟ ਅਫ਼ਸਰ, ਸ੍ਰੀ ਗੌਰਵ ਗੋਇਲ ਨੇ ਦੱਸਿਆ ਕਿ ਇਸ security guards ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦਾ ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000/- ਤੋਂ 19000/- ਰੁਪਏ ਦੇ ਕਰੀਬ ਮਿਲਣਯੋਗ ਹੋਵੇਗੀ। ਇੰਟਰਵਿਊ ਦਾ ਸਮਾਂ ਸਵੇਰੇ 10:30 ਤੋਂ 01:30 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।