ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰ ਹਰਪ੍ਰੀਤ ਹੈਪੀ ਦਾ Encounter

ਪੰਜਾਬ

ਅਟਾਰੀ, 17 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨਾਲ ਮੁਕਾਬਲੇ ਵਿੱਚ ਨਸ਼ਾ ਤਸਕਰ ਹਰਪ੍ਰੀਤ ਹੈਪੀ ਦਾ ਐਨਕਾਊਂਟਰ ਕੀਤਾ ਗਿਆ। ਪੁਲਿਸ ਨੇ ਉਸ ਤੋਂ 534 ਗ੍ਰਾਮ ਹੈਰੋਇਨ ਬਰਾਮਦ ਕੀਤੀ।ਤਸਕਰ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।ਇਹ ਮੁਕਾਬਲਾ ਅਟਾਰੀ ਨੇੜੇ ਹੋਇਆ।ਮੁਕਾਬਲੇ ਦੌਰਾਨ ਤਸਕਰ ਜ਼ਖਮੀ ਹੋ ਗਿਆ।
ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰ ਹਰਪ੍ਰੀਤ ਹੈਪੀ ਵਿਰੁੱਧ 11 ਜੂਨ ਨੂੰ ਐਫਆਈਆਰ ਦਰਜ ਕੀਤੀ ਗਈ ਸੀ। ਉਸ ਤੋਂ ਪੰਜ ਕਿਲੋ ਹੈਰੋਇਨ ਬਰਾਮਦ ਹੋਈ। ਜਦੋਂ ਪੁਲਿਸ ਨੇ ਨੇਸ਼ਟਾ ਨੇੜੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸਦੇ ਸਾਥੀ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ, ਜਿਸ ਵਿੱਚ ਇੱਕ ਰਾਹਗੀਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।
ਉਨ੍ਹਾਂ ਦੱਸਿਆ ਕਿ ਅੱਜ ਅਸੀਂ ਖਾਸ ਜਾਣਕਾਰੀ ਦੇ ਆਧਾਰ ‘ਤੇ ਹਰਪ੍ਰੀਤ ਹੈਪੀ ਨੂੰ ਫੜਨ ਦੀ ਕੋਸ਼ਿਸ਼ ਕੀਤੀ। ਉਸਨੇ ਪੁਲਿਸ ਪਾਰਟੀ ‘ਤੇ ਦੋ ਗੋਲੀਆਂ ਚਲਾਈਆਂ। ਜਵਾਬੀ ਗੋਲੀਬਾਰੀ ਵਿੱਚ ਉਹ ਜ਼ਖਮੀ ਹੋ ਗਿਆ ਤੇ ਉਸ ਤੋਂ 534 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।