ਐਕਸਿਸ ਬੈਂਕ ‘ਚ ਅਸਿਸਟੈਂਟ ਮੈਨੇਜਰ ਦੀਆਂ 50 ਆਸਾਮੀਆਂ ਲਈ ਪਲੇਸਮੈਂਟ ਕੈਂਪ 20 ਜੂਨ ਨੂੰ

ਰੁਜ਼ਗਾਰ

ਸ੍ਰੀ ਮੁਕਤਸਰ ਸਾਹਿਬ, 18 ਜੂਨ, ਦੇਸ਼ ਕਲਿੱਕ ਬਿਓਰੋ 

ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 20 ਜੂਨ 2025 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਕੰਪਨੀ ਵੱਲੋਂ  50 ਅਸਿਸਟੈਂਟ ਮੈਨੇਜ਼ਰ ਦੀਆਂ ਅਸਾਮੀਆਂ ਲਈ ਘੱਟ ਤੋਂ ਘੱਟ ਗਰੇਜੂਏਸ਼ਨ ਪਾਸ  ਲੜਕੇ ਅਤੇ ਲੜਕੀਆਂ ਦੋਨਾਂ ਦੀ ਇੰਟਰਵਿਊ ਕੀਤੀ ਜਾਣੀ ਹੈ। 

ਸ੍ਰੀ ਦਲਜੀਤ ਸਿੰਘ ਬਰਾੜ, ਪਲੇਸਮੈਂਟ ਅਫਸਰ ਵੱਲੋਂ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ) । ਉਨ੍ਹਾ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਕੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,  ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।