ਭਲਕੇ ਪੰਜਾਬ ਰੋਡਵੇਜ਼, ਪਨਬੱਸ, PRTC ਦੀਆਂ ਬੱਸਾਂ ਰਹਿਣਗੀਆਂ ਬੰਦ

ਪੰਜਾਬ

ਪਟਿਆਲਾ, 18 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਇੱਕ ਵਾਰ ਫਿਰ ਮੁਸ਼ਕਲ ਦਾ ਸਾਹਮਣਾ ਕਰਨਾ ਪਵੇਗਾ। ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕਿਉਂਕਿ ਪੰਜਾਬ ਰੋਡਵੇਜ਼/ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਜਾਪਦੀ ਹੈ। ਯੂਨੀਅਨ ਨੇ ਇੱਕ ਦਿਨ ਲਈ ਬੱਸਾਂ ਨਾ ਚਲਾਉਣ ਦਾ ਫੈਸਲਾ ਕੀਤਾ ਹੈ। ਇਸ ਤਹਿਤ ਭਲਕੇ 19 ਜੂਨ ਦਿਨ ਵੀਰਵਾਰ ਨੂੰ ਚੱਕਾ ਜਾਮ ਕੀਤਾ ਜਾਵੇਗਾ।


ਉਨ੍ਹਾਂ ਕਿਹਾ ਕਿ ਪੀਆਰਟੀਸੀ ਕਰਮਚਾਰੀਆਂ ਦੀ ਤਨਖਾਹ ਅਜੇ ਤੱਕ ਉਨ੍ਹਾਂ ਦੇ ਖਾਤਿਆਂ ਵਿੱਚ ਜਮ੍ਹਾਂ ਨਹੀਂ ਹੋਈ ਹੈ, ਜਦੋਂ ਕਿ ਜੂਨ ਦਾ ਅੱਧਾ ਮਹੀਨਾ ਬੀਤ ਚੁੱਕਾ ਹੈ। ਉਨ੍ਹਾਂ ਕਿਹਾ ਕਿ ਠੇਕਾ ਕਰਮਚਾਰੀਆਂ ਲਈ ਪਹਿਲਾਂ ਹੀ ਆਪਣਾ ਘਰ ਚਲਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਭਲਕੇ 19 ਜੂਨ ਨੂੰ ਸਾਰੇ ਪੀਆਰਟੀਸੀ ਬੱਸ ਅੱਡੇ ਬੰਦ ਕਰ ਦਿੱਤੇ ਜਾਣਗੇ ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।