ਹੁਸ਼ਿਆਰਪੁਰ, 19 ਜੂਨ, ਦੇਸ਼ ਕਲਿੱਕ ਬਿਓਰੋ :
ਹੁਸ਼ਿਆਰਪੁਰ ਜਿਲ੍ਹੇ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪਿੰਡ ਸ਼ਾਹਪੁਰ ਘਾਟਾ ਨੇੜੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਹੁਸ਼ਿਆਰਪੁਰ ਦੇ ਪੁਲਿਸ ਸੁਪਰਡੈਂਟ ਡਾ. ਮੁਕੇਸ਼ ਕੁਮਾਰ ਨੇ ਕਿਹਾ ਕਿ ਸਹਿਵਾਨ ਪਿੰਡ ਦਾ ਰਹਿਣ ਵਾਲਾ ਆਰੀਅਨ ਬੁੱਧਵਾਰ ਨੂੰ ਆਪਣੇ ਰਿਸ਼ਤੇਦਾਰ ਨਵੀਨ ਕੁਮਾਰ (27) ਨਾਲ ਲੁਧਿਆਣਾ ਤੋਂ ਵਾਪਸ ਆ ਰਿਹਾ ਸੀ। ਦੋਵੇਂ ਆਪਣੀ ਦੁਕਾਨ ਲਈ ਕੱਪੜੇ ਖਰੀਦਣ ਤੋਂ ਬਾਅਦ ਇਕ ਕਾਰ ਵਿਚ ਸਵਾਰ ਸਨ। ਨਵੀਨ ਬਿਮਾਰ ਹੋਣ ਅਤੇ ਉਲਟੀਆਂ ਆਉਣ ਕਾਰਨ ਥੋੜ੍ਹੀ ਦੇਰ ਲਈ ਰੁਕ ਗਿਆ। ਜਦੋਂ ਉਹ ਅਜਿਹਾ ਕਰਨ ਲਈ ਗੱਡੀ ਤੋਂ ਬਾਹਰ ਨਿਕਲਿਆ ਤਾਂ ਮੋਟਰਸਾਈਕਲ ‘ਤੇ ਸਵਾਰ ਤਿੰਨ ਨਕਾਬਪੋਸ਼ ਵਿਅਕਤੀਆਂ ਨੇ ਕਾਰ ਅੰਦਰ ਬੈਠੇ ਆਰੀਅਨ ‘ਤੇ ਗੋਲੀ ਮਾਰ ਦਿੱਤੀ। ਹਮਲੇ ਤੋਂ ਤੁਰੰਤ ਬਾਅਦ ਹਮਲਾਵਰ ਭੱਜ ਗਏ। ਆਰੀਅਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਭੇਜ ਦਿੱਤਾ ਗਿਆ। ਇਸ ਦੌਰਾਨ, ਗੜ੍ਹਸ਼ੰਕਰ ਪੁਲਿਸ ਸਟੇਸ਼ਨ ਵਿਚ ਇਕ ਐਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।