ਮੋਰਿੰਡਾ, 19 ਜੂਨ (ਭਟੋਆ)
ਮੋਰਿੰਡਾ ਦੀ ਜੌਲੀ ਮਾਰਕੀਟ ਦੇ ਨੇੜੇ ਇੱਕ ਮਕਾਨ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਲਗਭਗ ਦੋ ਲੱਖ ਰੁਪਏ ਦੀ ਕੀਮਤ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਮੋਰਿੰਡਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਜਤਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰੀ ਵਿੱਚ ਗਏ ਹੋਏ ਸਨ ਕਿ ਪਿੱਛੇ ਤੋਂ ਚੋਰਾਂ ਵੱਲੋਂ ਘਰ ਦੇ ਤਾਲੇ ਤੋੜ ਕੇ ਸੋਨੇ ਦਾ ਇੱਕ ਕੜਾ, ਦੋ ਜੋੜੀ ਟੋਪਸ ਅਤੇ ਲਗਭਗ 30 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ ਗਈ। ਜਤਿੰਦਰ ਸਿੰਘ ਨੇ ਦੱਸਿਆ ਕਿ ਮੋਰਿੰਡਾ ਪੁਲਿਸ ਨੂੰ ਇਸ ਸਬੰਧ ਵਿੱਚ ਸੂਚਿਤ ਕਰ ਦਿੱਤਾ ਗਿਆ ਹੈ।