ਚੰਡੀਗੜ੍ਹ, 19 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਸਮੇਤ ਹਿਮਾਚਲ, ਉੱਤਰ ਪ੍ਰਦੇਸ਼, ਉਤਰਾਖੰਡ, ਰਾਜਸਥਾਨ ਅਤੇ ਮਹਾਰਾਸ਼ਟਰ ਵਿੱਚ 15 ਤੋਂ ਵੱਧ ਥਾਵਾਂ ‘ਤੇ ਚੱਲ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਛਾਪੇ ਖਤਮ ਹੋ ਗਏ। ਛਾਪੇਮਾਰੀ ਦੌਰਾਨ ਈਡੀ ਨੇ ਮਹੱਤਵਪੂਰਨ ਦਸਤਾਵੇਜ਼ ਅਤੇ ਹੋਰ ਸਾਮਾਨ ਜ਼ਬਤ ਕੀਤਾ ਹੈ। ਈਡੀ ਨੇ ਪੰਜਾਬ ਦੇ ਮੈਡੀਕਲ ਡਰੱਗ ਤਸਕਰੀ ਮਾਮਲੇ ਵਿੱਚ ਕਾਰਵਾਈ ਕੀਤੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਡਰੱਗ ਤਸਕਰੀ ਸਿੰਡੀਕੇਟ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ 6 ਰਾਜਾਂ ਵਿੱਚ ਇੱਕੋ ਸਮੇਂ ਛਾਪੇ ਮਾਰੇ ਗਏ। ਉਕਤ ਛਾਪੇਮਾਰੀ 24 ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲੀ। ਜਦੋਂ ਉਕਤ ਛਾਪੇਮਾਰੀ ਖਤਮ ਹੋਈ, ਤਾਂ ਈਡੀ ਵੱਲੋਂ ਅਧਿਕਾਰਤ ਤੌਰ ‘ਤੇ ਜਾਣਕਾਰੀ ਸਾਂਝੀ ਕੀਤੀ ਗਈ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸਾਲ 2024 ਵਿੱਚ ਦਰਜ ਕੀਤੇ ਗਏ ਮਾਮਲੇ ਨੂੰ ਈਡੀ ਜਲੰਧਰ ਨੇ ਟੇਕਓਵਰ ਕਰ ਲਿਆ ਸੀ। ਜਿਸ ਦੀ ਜਾਂਚ ਤੋਂ ਬਾਅਦ 15 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।
