ਮੋਹਾਲੀ, 19 ਜੂਨ 2025: ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 20 ਜੂਨ ਨੂੰ ਟੈਕਨੀਕਲ ਯੋਗਤਾ ਵਾਲੇ ਪ੍ਰਾਰਥੀਆਂ ਲਈ ਰਜਿਸਟ੍ਰੇਸ਼ਨ ਕੈਂਪ (Registration camp) ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਦਾ ਹੋਵੇਗਾ।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦੇ ਉਪਰਾਲੇ ਨੂੰ ਮੁੱਖ ਰੱਖਦੇ ਹੋਏ ਸਰਕਾਰੀ/ਪ੍ਰਾਈਵੇਟ ਨੌਕਰੀ ਦੀ ਭਾਲ ਵਾਲੇ ਪ੍ਰਾਰਥੀਆਂ ਦੀ ਬਿਊਰੋ ਵਿਖੇ ਪਹੁੰਚ ਬਣਾਉਣ ਲਈ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ 20 ਜੂਨ, 2025 (ਸੁੱਕਰਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵਿਖੇ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ Registration camp ਵਿੱਚ ਆਈ.ਟੀ.ਆਈ. ਦੀਆਂ ਟਰੇਡਾਂ ਜਿਵੇਂ ਕਿ ਵੈਲਡਰ, ਫਿਟਰ, ਪੈਲੰਬਰ, ਇਲ੍ਰੈਕਟ੍ਰਿਸ਼ਨ, ਕੋਪਾ, ਡਿਪਲੋਮਾ, ਪੋਲੀਟੈਕਨਿਕ (ਸਾਰੇ ਟਰੇਡ) ਅਤੇ ਬੀ-ਟੈੱਕ (ਸਾਰੇ ਟਰੇਡ) ਵਾਲੇ ਨੌਜਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਨਾਲ ਲੈ ਕੇ ਇਸ ਕੈਂਪ ਵਿੱਚ ਹਿੱਸਾ ਲੈ ਸਕਦੇ ਹਨ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵਿਖੇ ਰਜਿਸਟ੍ਰੇਸ਼ਨ ਕੈਂਪ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਪ੍ਰਾਪਤ ਕਰਨ ਲਈ ਰਜਿਸਟਰ ਹੋ ਸਕਦੇ ਹਨ। ਇਸ ਤੋਂ ਇਲਾਵਾ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।