ਥਰਮਲ ਦੇ ਠੇਕਾ ਮੁਲਾਜ਼ਮਾਂ ਨੇ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ

ਰੁਜ਼ਗਾਰ

ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰੇ ਸਰਕਾਰ – ਆਗੂ

ਲਹਿਰਾ ਮੁਹੱਬਤ: 19 ਜੂਨ, ਦੇਸ਼ ਕਲਿੱਕ ਬਿਓਰੋ

ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ 3 ਜੁਲਾਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ,ਇਸ ਸਮੇਂ ਹਾਜ਼ਿਰ ਆਗੂਆਂ ਪ੍ਰਧਾਨ ਜਗਰੂਪ ਸਿੰਘ,ਜਰਨਲ ਸਕੱਤਰ ਜਗਸੀਰ ਸਿੰਘ ਭੰਗੂ,ਮੀਤ ਪ੍ਰਧਾਨ ਨਾਇਬ ਸਿੰਘ ਅਤੇ ਹਰਦੀਪ ਸਿੰਘ ਤੱਗੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਦਿਸਾ-ਨਿਰਦੇਸਾਂ ਤੇ ਲੋਕਾਂ ਨੂੰ ਸਸਤੀਆਂ ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ,ਪਾਣੀ,ਸਿਹਤ, ਸਿੱਖਿਆ,ਆਵਾਜਾਈ,ਦੂਰ-ਸੰਚਾਰ ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ,ਲੇਬਰ,ਬਿਜਲੀ,ਪਾਣੀ,ਸੁਰੱਖਿਆ,ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ,ਕੇਂਦਰ ਦੀ ਭਾਜਪਾ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਹੈ,ਕੇਂਦਰ ਅਤੇ ਸੂਬਾ ਸਰਕਾਰ ਵੱਲੋੰ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਵਾ ਦੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਦੇਸ਼ ਦੇ ਕੁੱਲ ਪੈਦਾਵਾਰੀ ਸਰੋਤਾਂ ਨੂੰ ਦੇਸੀ-ਵਿਦੇਸ਼ੀ ਨਿੱਜੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਕੇ ਕਿਸਾਨਾਂ-ਮਜਦੂਰਾਂ-ਮੁਲਾਜਮਾਂ-ਠੇਕਾ ਮੁਲਾਜ਼ਮਾਂ ਨੂੰ ਮਿਲਦੇ ਨਿਗੂਣੇ ਰੁਜ਼ਗਾਰ ਨੂੰ ਖੋਹਕੇ ਕਿਰਤ ਦੀ ਲੁੱਟ ਕਰਨ ਦੀ ਖੁੱਲ ਦਿੱਤੀ ਜਾ ਰਹੀ ਹੈ ਅਤੇ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਕਾਰਨ ਹੀ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 20-25 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ ਰੈਗੂਲਰ/ਪੈਨਸ਼ਨਰਜ਼ ਮੁਲਾਜ਼ਮਾਂ ਨੂੰ ਮਿਲਦੀਆਂ ਨਾ-ਮਾਤਰ ਸਹੂਲਤਾਂ ਤੇ ਕੱਟ ਲਾਇਆ ਜਾ ਰਿਹਾ ਹੈ,ਜਿਸ ਦੇ ਵਿਰੋਧ ਵਜੋਂ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਕੋਆਰਡੀਨੇਸ਼ਨ ਕਮੇਟੀ ਪੰਜਾਬ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਸੱਦੇ ਤੇ 03 ਜੁਲਾਈ ਨੂੰ ਪੀ.ਐੱਸ.ਪੀ.ਸੀ.ਐੱਲ. ਦੇ ਮੁੱਖ ਦਫ਼ਤਰ ਅੱਗੇ ਪਟਿਆਲਾ ਵਿਖੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ,ਆਗੂਆਂ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਅਦਾਰਿਆਂ ਦੇ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਅਦਾਰਿਆਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ/ਅੱਜ ਦੀ ਮਹਿੰਗਾਈ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸਚਿਤ ਕੀਤੀ ਜਾਵੇ,ਠੇਕਾ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ਉਪਰੰਤ ਘੱਟੋ-ਘੱਟ 10 ਲੱਖ ਰੁਪਏ ਗੁਜ਼ਾਰਾ ਭੱਤਾ ਦਿੱਤਾ ਜਾਵੇ,ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ,ਰੈਗੂਲਰ/ਸੇਵਾ ਮੁਕਤ ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਨੂੰ ਫੌਰੀ ਪ੍ਰਵਾਨ ਕੀਤਾ ਜਾਵੇ !

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।