ਵੜਿੰਗ ਨੇ ਉਮਰ ਦੇ ਪਾਣੀ ਤੋਂ ਇਨਕਾਰ ਕਰਨ ਵਾਲੇ ਬਿਆਨਾਂ ਦੀ ਨਿੰਦਾ ਕੀਤੀ

ਪੰਜਾਬ

ਚੰਡੀਗੜ੍ਹ, 20 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦੇ ਕਥਿਤ ਬਿਆਨ ਦੀ ਆਲੋਚਨਾ ਕੀਤੀ ਕਿ ਉਹ ਤਿੰਨ ਜੰਮੂ-ਕਸ਼ਮੀਰ ਦਰਿਆਵਾਂ ਦਾ ਪਾਣੀ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਨਹੀਂ ਵਗਣ ਦੇਣਗੇ।

ਵੜਿੰਗ ਨੇ ਉਮਰ ਦੇ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਕਿਹਾ  ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਅਜਿਹੀਆਂ ਟਿੱਪਣੀਆਂ ਕਰਨਾ ਸ਼ੋਭਾ ਨਹੀਂ ਦਿੰਦਾ, ਜਦੋਂ ਕਿ ਪਾਣੀ ਨੂੰ ਪਾਕਿਸਤਾਨ ਜਾਣ ਤੋਂ ਬਚਾਉਣ ਲਈ ਨਹਿਰਾਂ ਬਣਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਅਫਸੋਸ ਪ੍ਰਗਟ ਕੀਤਾ ਕਿ ਉਮਰ ਹੁਣ ਮੁੱਦੇ ਦਾ ਸਿਆਸੀਕਰਨ ਕਰਨ ਅਤੇ ਕੁਝ ਸਿਆਸੀ ਨੰਬਰ ਬਣਾਉਣ ਕੋਸ਼ਿਸ਼ ਕਰ ਰਹੇ ਹਨ। ਜਿਸ ਤੇ ਉਨ੍ਹਾਂ ਨੇ ਉਮਰ ਨੂੰ ਪੁੱਛਿਆ ਕਿ ਤੁਸੀਂ ਪਾਣੀ ਨੂੰ ਕਿੱਥੇ ਭੇਜੋਗੇ ਅਤੇ ਤੁਸੀਂ ਨਹਿਰਾਂ ਨੂੰ ਕਿੱਥੇ ਮੋੜੋਗੇ? ਜਦਕਿ ਪੰਜਾਬ ਨਹਿਰਾਂ ਦੇ ਵਹਾਅ ਦਾ ਕੁਦਰਤੀ ਰਸਤਾ ਹੋਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਮੁੱਦਾ ਰਾਸ਼ਟਰੀ ਹਿੱਤ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ, ਤਾਂ ਅਜਿਹੇ ਹਾਲਾਤਾਂ ਵਿੱਚ ਉਕਤ ਬਿਆਨ ਵਿਚ ਸਿਆਸੀ ਪੱਖਪਾਤ ਦਿਖਦਾ ਹੈ। ਇਸ ਤੋਂ ਇਲਾਵਾ, ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਨੂੰ ਇਸ ਪੜਾਅ ‘ਤੇ ਅਜਿਹੀਆਂ ਟਿੱਪਣੀਆਂ ਨਹੀਂ ਕਰਨੀਆਂ ਚਾਹੀਦੀਆਂ ਸਨ ਅਤੇ ਅਸਹਿਮਤੀ ਭਰੇ ਬੋਲ ਨਹੀਂ ਬੋਲਣੇ ਚਾਹੀਦੇ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।