ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਨਾਇਆ ਗਿਆ 11ਵਾਂ ਅੰਤਰ ਰਾਸ਼ਟਰੀ ਯੋਗਾ ਦਿਵਸ

Published on: June 21, 2025 2:28 pm

ਟ੍ਰਾਈਸਿਟੀ

ਮੋਹਾਲੀ, 21 ਜੂਨ: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਅੱਜ ਅੰਤਰ-ਰਾਸ਼ਟਰੀ ਯੋਗਾ ਦਿਵਸ ਦੇ ਮੌਕੇ ਤੇ ਜ਼ਿਲਾ ਕਚਹਿਰੀ ਕੰਪਲੈਕਸ, ਐਸ.ਏ.ਐਸ. ਨਗਰ ਵਿਚ ਸਵੇਰੇ 7.00 ਵਜੇ ਤੋਂ 7.45 ਵਜੇ ਤੱਕ ਯੋਗਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਯੋਗਾ ਕੈਂਪ ਵਿਚ ਸ੍ਰੀਮਤੀ ਨੀਤਿਕਾ ਵਰਮਾ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਸ੍ਰੀ ਪ੍ਰਸ਼ਾਂਤ ਵਰਮਾ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ, ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀਮਤੀ ਸ਼ਵੇਤਾ ਦਾਸ, ਜੁਡੀਸ਼ੀਅਲ ਮੈਜਿਸਟੇ੍ਰਟ ਫਸਟ ਕਲਾਸ, ਸ੍ਰੀ ਕਿਰਨਦੀਪ ਸਿੰਘ, ਜੁਡੀਸ਼ੀਅਲ ਮੈਜਿਸਟੇ੍ਰਟ ਫਸਟ ਕਲਾਸ, ਸ੍ਰੀ ਤਨਵੀਰ ਸਿੰਘ ਮਾਧਵ, ਜੁਡੀਸ਼ੀਅਲ ਮੈਜਿਸਟੇ੍ਰਟ ਫਸਟ ਕਲਾਸ, ਸ੍ਰੀ ਗੁਰਮਹਿਤਾਬ ਸਿੰਘ, ਜੁਡੀਸ਼ੀਅਲ ਮੈਜਿਸਟੇ੍ਰਟ ਫਸਟ ਕਲਾਸ, ਪੈਨਲ ਵਕੀਲ, ਕਚਹਿਰੀ ਦੇ ਸਟਾਫ ਅਤੇ ਪੈਰ੍ਹਾ ਲੀਗਲ ਵਲੰਟੀਅਰਾਂ ਵਲੋਂ ਸ਼ਿਰਕਤ ਕੀਤੀ ਗਈ।
ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਦੱਸਿਆ ਗਿਆ ਕਿ ਇਸ ਯੋਗਾ ਕੈਂਪ ਦਾ ਮੁੱਖ ਮੰਤਵ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਮਜ਼ਬੂਰ ਕਰਨਾ ਹੈ।
ਡਾ. ਤਰੁਨ ਕੁਮਾਰ ਗੁਪਤਾ, ਯੋਗਾ ਇੰਸਟਰਕਟਰ ਵਲੋਂ ਇਸ ਕੈਂਪ ਵਿਚ ਭਾਗ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗ ਦੇ ਮਹੱਤਵ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਤੋਂ ਬਚਣ ਲਈ ਹਰ ਵਿਅਕਤੀ ਨੂੰ ਯੋਗ ਨੂੰ ਆਮ ਜੀਵਨ ਦਾ ਇੱਕ ਹਿੱਸਾ ਬਣਾਉਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਯੋਗਾ ਕੈਂਪ ਵਿਚ ਸ਼ਾਮਲ ਵਿਅਕਤੀਆਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਮੁਫਤ ਕਾਨੂੰਨੀ ਸਹਾਇਤਾ ਅਤੇ ਹੋਰ ਸਕੀਮਾਂ ਸਬੰਧੀ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।