ਕਪੂਰਥਲਾ, 21 ਜੂਨ, ਦੇਸ਼ ਕਲਿਕ ਬਿਊਰੋ :
ਕਪੂਰਥਲਾ ਸਥਿਤ ਕੇਂਦਰੀ ਜੇਲ੍ਹ ਵਿੱਚ ਇੱਕ 23 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਜੋਂ ਹੋਈ ਹੈ। ਦੇਰ ਰਾਤ ਮ੍ਰਿਤਕ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਕੇਂਦਰੀ ਜੇਲ੍ਹ ਦੇ ਸਟਾਫ਼ ਨੇ ਤੁਰੰਤ ਕੈਦੀ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ। ਜਿੱਥੇ ਡਾਕਟਰਾਂ ਨੇ ਪਹਿਲਾਂ ਉਸਦਾ ਇਲਾਜ ਸ਼ੁਰੂ ਕੀਤਾ। ਕੁਝ ਸਮੇਂ ਬਾਅਦ ਡਾਕਟਰਾਂ ਨੇ ਗੁਰਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਤੁਰੰਤ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ। ਇਸ ਦੇ ਨਾਲ ਹੀ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ।

ਪੰਜਾਬ ਦੀ ਇੱਕ ਕੇਂਦਰੀ ਜੇਲ੍ਹ ‘ਚ 23 ਸਾਲਾ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ
Published on: June 21, 2025 11:00 am