ਪੰਜਾਬ ‘ਚ 500 ਨੌਜਵਾਨਾਂ ਨੂੰ ਮਿਲੇਗੀ ਨੌਕਰੀ, ਕੈਬਨਿਟ ਨੇ ਦਿੱਤੀ ਪ੍ਰਵਾਨਗੀ

Published on: June 21, 2025 6:00 pm

ਪੰਜਾਬ

ਪੰਜਾਬ ਦੇ ਨੌਵਜਾਨਾਂ ਲਈ ਇਹ ਚੰਗੀ ਖਬਰ ਹੈ ਕਿ 500 ਨੌਜਵਾਨਾਂ ਨੁੰ ਸਰਕਾਰੀ ਨੌਕਰੀ ਮਿਲੇਗੀ। ਅੱਜ ਹੋਈ ਕੈਬਨਿਟ ਵੱਲੋਂ ਇਨ੍ਹਾਂ ਨੌਕਰੀਆਂ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਨੌਵਜਾਨਾਂ ਲਈ ਇਹ ਚੰਗੀ ਖਬਰ ਹੈ ਕਿ 500 ਨੌਜਵਾਨਾਂ ਨੁੰ ਸਰਕਾਰੀ ਨੌਕਰੀ ਮਿਲੇਗੀ। ਅੱਜ ਹੋਈ ਕੈਬਨਿਟ ਵੱਲੋਂ ਇਨ੍ਹਾਂ ਨੌਕਰੀਆਂ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ।

ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।