ਮੰਤਰੀ ਮੰਡਲ ਵੱਲੋਂ PRTPD ਐਕਟ ਵਿੱਚ ਸੋਧ, ਮੁੱਖ ਮੰਤਰੀ ਦੀ ਥਾਂ ਚੀਫ ਸੈਕਟਰੀ ਨੂੰ ਦਿੱਤੀਆਂ ਇਹ ਪਾਵਰਾਂ

Published on: June 21, 2025 6:08 pm

ਪੰਜਾਬ

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਪੀ ਆਰ ਟੀ ਪੀ ਡੀ ਐਕਟ ਦੀ ਧਾਰਾ 29 (3) ਵਿੱਚ ਸੋਧ ਕਰਕੇ ਮੁੱਖ ਮੰਤਰੀ ਦੀ ਥਾਂ ਹੁਣ ਮੁੱਖ ਸਕੱਤਰ ਨੂੰ ਪਾਵਰਾਂ ਦਿੱਤੀਆਂ ਗਈਆਂ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੰਤਰੀ ਮੰਡਲ ਨੇ ਪੀ.ਆਰ.ਟੀ.ਪੀ.ਡੀ. ਐਕਟ ਦੀ ਧਾਰਾ 29 (3) ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੁੱਖ ਸਕੱਤਰ ਪੰਜਾਬ ਨੂੰ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ (ਏ.ਯੂ.ਡੀ.ਏ.), ਨਿਊ ਓਖਲਾ ਉਦਯੋਗਿਕ ਵਿਕਾਸ ਅਥਾਰਟੀ (ਨੋਇਡਾ), ਮੇਰਠ, ਕਾਨਪੁਰ, ਲਖਨਊ ਅਤੇ ਹੋਰਨਾਂ ਦੀ ਤਰਜ਼ ‘ਤੇ ਅਥਾਰਟੀ ਦਾ ਚੇਅਰਮੈਨ ਬਣਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ ਮੁੱਖ ਮੰਤਰੀ ਅਥਾਰਟੀ ਦੇ ਚੇਅਰਮੈਨ ਸਨ ਪਰ ਉਨ੍ਹਾਂ ਦੇ ਰੁਝੇਵਿਆਂ ਕਾਰਨ ਕਈ ਵਾਰ ਅਥਾਰਟੀਆਂ ਦਾ ਕੰਮ ਪ੍ਰਭਾਵਿਤ ਹੁੰਦਾ ਸੀ। ਇਸ ਦੌਰਾਨ ਵਿਕਾਸ ਅਥਾਰਟੀਆਂ ਵਿੱਚ ਮਾਲੀਆ, ਉਦਯੋਗ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਵੀ ਫ਼ੈਸਲਾ ਲਿਆ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।