“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰਾਂ ਦੇ ਵਿਰੁੱਧ ਸਿਵਲ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਸਰਗਰਮ
ਨਸ਼ਾ ਤਸਕਰਾਂ ਖਿਲਾਫ ਤੇ ਹੋਰ ਸੰਗੀਨ ਜੁਰਮਾਂ ਦੇ ਤਹਿਤ 15 ਮੁਕਦਮੇ ਦਰਜ
ਬਠਿੰਡਾ, 22 ਜੂਨ : ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਇਥੇ ਸਥਿਤ ਧੋਬੀਆਣਾ ਬਸਤੀ ਤੋਂ ਇਲਾਵਾ ਭਗਤਾ ਭਾਈਕਾ ਵਿਖੇ ਨਸ਼ਾ ਤਸਕਾਰਾਂ ਵਲੋਂ ਬਣਾਈਆਂ ਗਈਆਂ 3 ਨਜਾਇਜ਼ ਇਮਾਰਤਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਢਹਿ-ਢੇਰੀ ਕੀਤਾ ਗਿਆ।
ਇਸ ਮੌਕੇ ਐਸਪੀ ਡੀ ਸ਼੍ਰੀ ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਨਸ਼ਾ ਤਸਕਰਾਂ ਦੇ ਖਿਲਾਫ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਸਰਗਰਮ ਹੈ
ਐਸਪੀ ਡੀ ਸ਼੍ਰੀ ਜਸਮੀਤ ਸਿੰਘ ਸਾਹੀਵਾਲ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਨਜੀਤ ਕੌਰ ਉਰਫ ਬੀਰਾਂ ਪਤਨੀ ਚਰਨਜੀਤ ਸਿੰਘ ਗਲੀ ਨੰਬਰ 1 ਧੋਬੀਆਣਾ ਬਸਤੀ, ਜਸਵਿੰਦਰ ਕੌਰ ਉਰਫ ਜੱਸੀ ਪਤਨੀ ਲਖਵਿੰਦਰ ਸਿੰਘ ਗਲੀ ਨੰਬਰ 1 ਨੇੜੇ ਠੇਕਾ ਧੋਬੀਆਣਾ ਬਸਤੀ ਅਤੇ ਰਾਣੀ ਕੌਰ ਪਤਨੀ ਬਲਜੀਤ ਸਿੰਘ ਵਾਸੀ ਭਗਤਾ ਭਾਈਕਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਮਾਰਤਾਂ ਬਣਾਈਆਂ ਗਈਆਂ ਸਨ।
ਇਸ ਮੌਕੇ ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ ਨੇ ਦੱਸਿਆ ਕਿ ਇਹ ਇਮਾਰਤਾਂ ਮਨਜੀਤ ਕੌਰ ਉਰਫ ਬੀਰਾਂ ਪਤਨੀ ਚਰਨਜੀਤ ਸਿੰਘ ਗਲੀ ਨੰਬਰ 1 ਧੋਬੀਆਣਾ ਬਸਤੀ, ਜਸਵਿੰਦਰ ਕੌਰ ਉਰਫ ਜੱਸੀ ਪਤਨੀ ਲਖਵਿੰਦਰ ਸਿੰਘ ਗਲੀ ਨੰਬਰ 1 ਨੇੜੇ ਠੇਕਾ ਧੋਬੀਆਣਾ ਬਸਤੀ ਅਤੇ ਰਾਣੀ ਕੌਰ ਪਤਨੀ ਬਲਜੀਤ ਸਿੰਘ ਵਾਸੀ ਭਗਤਾ ਭਾਈਕਾ ਵੱਲੋਂ ਉਸਾਰੀਆਂ ਗਈਆਂ ਸਨ, ਇਨ੍ਹਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।
ਐਸਪੀ ਸ਼੍ਰੀ ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦਿਆਂ 1 ਮਾਰਚ 2025 ਤੋਂ ਹੁਣ ਤੱਕ 634 ਮੁਕੱਦਮੇ ਦਰਜ ਕਰਕੇ 986 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 19 ਵੱਡੇ ਨਸ਼ਾ ਤਸਕਰ ਵੀ ਸ਼ਾਮਿਲ ਹਨ। ਇਸ ਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 09 ਕਰੋੜ 71 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਗਈ ਹੈ।
ਇਸ ਦੌਰਾਨ ਪੁਲਿਸ ਨੇ ਆਮ ਲੋਕਾਂ ਨੂੰ ਪਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਨੂੰ ਤੁਹਾਡੇ ਸਭ ਦੇ ਸਹਿਯੋਗ ਦੀ ਪੂਰਨ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਤੁਹਾਡੇ ਏਰੀਏ ਜਾਂ ਆਸ-ਪਾਸ ਦੇ ਇਲਾਕੇ ਵਿੱਚ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ‘ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।