ਮੁਫਤ ਨਸ਼ਾ ਮੁਕਤੀ ਕੈਂਪ ਦਾ ਵਿਧਾਇਕ ਨੇ ਕੀਤਾ ਉਦਘਾਟਨ
ਮੋਹਾਲੀ, 22 ਜੂਨ, ਦੇਸ਼ ਕਲਿੱਕ ਬਿਓਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਲਈ ਲਗਾਤਾਰ ਯਤਨ ਜਾਰੀ ਹਨ ਅਤੇ ਅਗਾਂਹ ਵੀ ਜਾਰੀ ਰਹਿਣਗੇ, ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ਪੰਜਾਬ ਭਰ ਦੇ ਵਿੱਚ ਨੱਥ ਪਾਈ ਜਾ ਰਹੀ ਰਹੀ ਹੈ, ਉੱਥੇ ਪ੍ਰਾਈਵੇਟ ਹਸਪਤਾਲਾਂ ਅਤੇ ਸੰਸਥਾਵਾਂ ਦੇ ਸਹਿਯੋਗ ਦੇ ਨਾਲ ਇਸ ਮੁਹਿੰਮ ਨੂੰ ਸਫਲਤਾਪੂਰਵਕ ਅਗਾਂਹ ਵਧਾਉਣ ਦੇ ਲਈ ਜਾਗਰੂਕਤਾ ਮੁਹਿੰਮ ਵੀ ਨਾਲੋ -ਨਾਲ ਜਾਰੀ ਹੈ, ਇਹ ਗੱਲ ਅੱਜ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ।
ਵਿਧਾਇਕ ਕੁਲਵੰਤ ਸਿੰਘ ਚੀਮਾ ਹਸਪਤਾਲ ਫੇਸ-4 ਵਿਖੇ ਲਗਾਏ ਗਏ ਨਸ਼ਾ ਮੁਕਤੀ ਕੈਂਪ ਦੇ ਦੌਰਾਨ ਮਰੀਜ਼ਾਂ ਨਾਲ ਗੱਲਬਾਤ ਕਰ ਰਹੇ ਸਨ, ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਤੰਦਰੁਸਤ ਪੰਜਾਬ- ਮੁਹਿੰਮ ਦੇ ਤਹਿਤ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਲਈ ਪ੍ਰਤੀਬੱਧ ਹੈ , ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਸ਼ੇ ਵੇਚ ਅਤੇ ਪੰਜਾਬ ਦੀ ਜਵਾਨੀ ਨੂੰ ਖਰਾਬ ਕਰਕੇ ਕੀਤੇ ਉਹ ਸਾਰੇ ਗਏ ਘਰ ਵੀ ਢਾਹੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਨੂੰ ਬਕਾਇਦਾ ਸੀਜ ਕੀਤਾ ਜਾ ਰਿਹਾ ਹੈ ।
ਜ਼ਿਕਰਯੋਗ ਹੈ ਕਿ ਚੀਮਾ ਹਸਪਤਾਲ ਦੇ ਡਾਇਰੈਕਟਰ ਸੁਨੀਲ ਅਗਰਵਾਲ ਅਤੇ ਗੌਰਵ ਅਗਰਵਾਲ ਦੀ ਅਗਵਾਈ ਹੇਠ ਮੁਫਤ ਨਸ਼ਾ ਮੁਕਤੀ ਕੈਂਪ ਲਗਾਇਆ ਗਿਆ ਸੀ, ਜਿਸ ਵਿੱਚ ਸਵੇਰ ਵੇਲੇ ਤੋਂ ਹੀ ਨੌਜਵਾਨ ਅਤੇ ਉਨਾਂ ਦੇ ਨਜ਼ਦੀਕੀ ਪਹੁੰਚਣੇ ਸ਼ੁਰੂ ਹੋ ਚੁੱਕੇ ਸਨ, ਹਸਪਤਾਲ ਦੇ ਡਾਇਰੈਕਟਰ ਗੌਰਵ ਅਗਰਵਾਲ ਨੇ ਕਿਹਾ ਕਿ ਹਸਪਤਾਲ ਦੇ ਵਿੱਚ ਪੀੜਤਾਂ ਨੂੰ ਦਾਖਲ ਕਰਨ ਦੇ ਲਈ 15 ਬੈਡ ਹਸਪਤਾਲ ਦੀ ਤਰਫੋਂ ਰਾਖਵੇਂ ਰੱਖੇ ਗਏ ਹਨ, ਅਤੇ ਸਰਕਾਰ ਨੂੰ ਇਸ ਸਬੰਧੀ ਬਕਾਇਦਾ ਲਿਖਿਆ ਜਾ ਚੁੱਕਾ ਹੈ, ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਵਿੱਚ ਸਹਿਯੋਗ ਕਰਨ ਦੇ ਲਈ ਬਕਾਇਦਾ ਕੈਂਪਾਂ ਦਾ ਆਯੋਜਨ ਅਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਡਾਕਟਰ ਗੌਰਵ ਅਗਰਵਾਲ ਨੇ ਕਿਹਾ ਕਿ ਅਗਾਂਹ ਵੀ ਪੰਜਾਬ ਸਰਕਾਰ ਨੂੰ ਸਹਿਯੋਗ ਕਰਨ ਦੇ ਲਈ ਅਜਿਹੇ ਮੁਫਤ ਜਾਗਰੂਕਤਾ ਕੈਂਪ ਲਗਾਏ ਜਾਂਦੇ ਰਹਿਣਗੇ, ਇਸ ਮੌਕੇ ਤੇ ਸੰਜੀਵ ਸ਼ਰਮਾ, ਡਾਕਟਰ ਮਨਤਾਜ ਕੌਰ ਢਿੱਲੋਂ , ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਡਾਕਟਰ ਕੁਲਦੀਪ ਸਿੰਘ,, ਅਮਰਜੀਤ ਸਿੰਘ ਪਾਹਵਾ- ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਫੇਸ-4, ਹਰਜਿੰਦਰ ਸਿੰਘ ਸੋਹਲ ,ਪ੍ਰੇਮ ਸਿੰਘ ਢਿੱਲੋ, ਹਰਵਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਬਲਜੀਤ ਸਿੰਘ ਹੈਪੀ, ਵੀ ਹਾਜ਼ਰ ਸਨ,