FRS ਕਰਨ ਨੂੰ ਲੈ ਕੇ ਆਂਗਣਵਾੜੀ ਵਰਕਰ ਦੀ ਕੁੱਟਮਾਰ, ਜ਼ਖਮੀ ਹਾਲਤ ’ਚ ਹਸਪਤਾਲ ਕਰਵਾਇਆ ਦਾਖਲ

ਪੰਜਾਬ

ਯੂਨੀਅਨ ਵੱਲੋਂ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੰਗ

ਨਵੀਂ ਦਿੱਲੀ, 22 ਜੂਨ, ਦੇਸ਼ ਕਲਿੱਕ ਬਿਓਰੋ :

ਭਾਰਤ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਰਾਹੀਂ ਲਾਭਪਾਤਰੀਆਂ ਦਾ ਐਫਆਰਐਸ ਕਰਵਾਇਆ ਜਾ ਰਿਹਾ ਹੈ। ਆਂਗਣਵਾੜੀ ਯੂਨੀਅਨਾਂ ਇਸ ਦਾ ਲਗਾਤਾਰ ਵਿਰੋਧ ਕਰਦੀ ਆ ਰਹੀ ਹੈ। ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਐਫਆਰਐਸ ਕਰਨ ਗਈ ਵਰਕਰ ਦੀ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਹ ਜ਼ਖਮੀ ਹੋ ਤੇ ਹਸਪਤਾਲ ਭਰਤੀ ਕਰਵਾਉਣਾ ਪਿਆ। ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਇਸ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀਂ ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਇਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਆਗੂਆਂ ਨੇ ਦੱਸਿਆ ਬਾਲ ਵਿਕਾਸ ਪਰਿਯੋਜਨਾ ਦਦਰੌਲ ਦੇ ਕੇਂਦਰ ਹਰਨੋਖਾ ਦੀ ਵਰਕਰ ਰਾਮਗੁਨੀ ਕੇਵਾਈਸੀ ਕਰਨ ਲਈ ਲਾਭਪਾਤਰੀ ਨੂੰ ਬਲਾਉਣ ਵਾਸਤੇ ਉਸਦੇ ਘਰ ਗਈ ਸੀ, ਗਰਭਵਤੀ ਔਰਤ ਦੇ ਪਤੀ ਵੱਲੋਂ ਉਸਦੀ ਡੰਡੇ ਨਾਲ ਕੁੱਟਮਾਰ ਕੀਤੀ ਗਈ। ਜਿਸ ਦੌਰਾਨ ਵਰਕਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ, ਜਿਸ ਨੂੰ ਜ਼ਿਲ੍ਹਾ ਹਸਪਤਾਲ ਭਰਤੀ ਕਰਾਉਣਾ ਪਿਆ।

ਯੂਨੀਅਨ ਦੀ ਕੌਮੀ ਪ੍ਰਧਾਨ ਊਸਾ ਰਾਣੀ ਨੇ ਮੰਗ ਕੀਤੀ ਕਿ ਅਪਰਾਧੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਆਂਗਣਵਾੜੀ ਵਰਕਰ ਦੇ ਇਲਾਜ ਦਾ ਪੂਰਾ ਖਰਚ ਸਰਕਾਰ ਵੱਲੋਂ ਕੀਤੀ ਜਾਵੇ ਅਤੇ ਉਸ ਨੂੰ ਬਣਦਾ ਮੁਆਵਜਾ ਦਿੱਤਾ ਜਾਵੇ, ਐਫਆਰਐਸ ਉਤੇ ਤੁਰੰਤ ਰੋਕ ਲਗਾਈ ਜਾਵੇ। ਉਨ੍ਹਾਂ ਹਿਕਾ ਕਿ ਸਰਕਾਰੀ ਨੀਤੀਆਂ ਦੀਆਂ ਕਮੀਆਂ ਕਾਰਨ ਵਰਕਰਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਂਗਣਵਾੜੀ ਕੇਂਦਰ ਦੀਆਂ ਸੇਵਾਵਾਂ ਭੋਜਨ ਦਾ ਅਧਿਕਾਰ ਕਾਨੂੰਨ ਦੇ ਤਹਿਤ ਉਪਲੱਬਧ ਕਰਵਾਈ ਜਾ ਰਹੀ ਹੈ ਇਨ੍ਹਾਂ ਉਤੇ ਸਰਕਾਰੀ ਅੜਚਨ ਲਗਾ ਕੇ ਲਾਭਪਾਤਰੀਆਂ ਨੂੰ ਵਿਸ਼ੇਸ਼ ਕਰ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਲਾਭਾਂ ਤੋਂ ਵਾਂਝਾ ਕੀਤਾ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।