ਚੰਡੀਗੜ੍ਹ, 23 ਜੂਨ, ਦੇਸ਼ ਕਲਿੱਕ ਬਿਓਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਉਤੇ ਹੋਈ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕਰ ਲਈ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ। ਵੱਡੀ ਲੀਡ ਨਾਲ ਮਿਲੀ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ। ਜ਼ਿਮਨੀ ਚੋਣ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਇੱਕ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ ‘ਤੇ ਪੂਰਾ ਕਰਾਂਗੇ। ਸੰਜੀਵ ਅਰੋੜਾ ਜੀ ਨੂੰ ਬਹੁਤ-ਬਹੁਤ ਮੁਬਾਰਕਾਂ। ਨਾਲ ਹੀ ਇਸ ਜਿੱਤ ਲਈ ਦਿਨ ਰਾਤ ਮਿਹਨਤ ਕਰਨ ਵਾਲੀ ਸਮੁੱਚੀ ਲੀਡਰਸ਼ਿਪ ਤੇ ਵਲੰਟੀਅਰਾਂ ਨੂੰ ਵੀ ਬਹੁਤ-ਬਹੁਤ ਵਧਾਈਆਂ।‘