ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ ਤੇ ਹੁਣ ਈਵੀਐਮ ਵੋਟਾਂ ਦੀ ਗਿਣਤੀ ਹੋ ਰਹੀ ਹੈ। ਪਹਿਲਾ ਰੁਝਾਨ (First trend) ਸਾਹਮਣੇ ਆਇਆ ਹੈ। First trend ਅਨੁਸਾਰ AAP ਦੇ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ।
ਸ਼ੁਰੂਆਤ ਆਏ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ 2895, ਕਾਂਗਰਸ ਪਾਰਟੀ ਨੂੰ 1626, ਭਾਜਪਾ ਨੂੰ 1177, ਸ਼੍ਰੋਮਣੀ ਅਕਾਲੀ ਦਲ ਨੂੰ 703ਵੋਟਾਂ ਮਿਲੀਆਂ ਹਨ।

ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਆਪਣੀ ਵੋਟ ਪਾਈ।
ਲੁਧਿਆਣਾ ਪੱਛਮੀ ਉਤੇ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਵੱਲੋਂ ਜੀਵਨ ਗੁਪਤਾ ਚੋਣ ਲੜ ਰਹੇ ਹਨ।