ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਰੁਝਾਨ : ਕਾਂਗਰਸ ਤੇ ਅਕਾਲੀ ਦਲ ਨਾਲੋਂ ਅੱਗੇ ਨਿਕਲੀ BJP

Published on: June 23, 2025 10:31 am

ਪੰਜਾਬ

ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਸੀ। ਪਹਿਲਾ ਰੁਝਾਨ ਤੋਂ ਬਾਅਦ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ, ਦੂਜੇ ਨੰਬਰ ਉਤੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਹਨ। ਆਏ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਅੱਗੇ ਚੱਲ ਰਹੀ ਹੈ।

ਸ਼ੁਰੂਆਤ ਆਏ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਨੂੰ 8277, ਭਾਜਪਾ ਨੂੰ 5217, ਕਾਂਗਰਸ ਪਾਰਟੀ ਨੂੰ 5094, ਸ਼੍ਰੋਮਣੀ ਅਕਾਲੀ ਦਲ ਨੂੰ 2575 ਵੋਟਾਂ ਮਿਲੀਆਂ ਹਨ।


ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਆਪਣੀ ਵੋਟ ਪਾਈ।

ਲੁਧਿਆਣਾ ਪੱਛਮੀ ਉਤੇ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ, ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਵੱਲੋਂ ਜੀਵਨ ਗੁਪਤਾ ਚੋਣ ਲੜ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।