ਮੋਰਿੰਡਾ ਵਿਖੇ ਵਿਧਾਇਕ ਡਾ. ਚਰਨਜੀਤ ਸਿੰਘ ਤੇ ਪਾਰਟੀ ਆਗੂਆਂ ਨੇ ਮਨਾਏ ਜਿੱਤ ਦੇ ਜਸ਼ਨ
ਕਿਹਾ -ਲੁਧਿਆਣਾ ਜਿੱਤ ਨੇ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਲਾਈ ਮੋਹਰ
ਮੋਰਿੰਡਾ, 23 ਜੂਨ ਭਟੋਆ
ਲੁਧਿਆਣਾ ਵਿਖੇ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਸੀਟ ਦੀ ਹੋਈ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 11 ਹਜਾਰ ਵੋਟਾਂ ਦੇ ਫਰਕ ਨਾਲ ਹਰਾਉਣ ਦੀ ਖੁਸ਼ੀ ਵਿੱਚ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਸ਼ਹਿਰ ਵਿੱਚ ਲੱਡੂ ਵੰਡ ਕੇ ਖੁਸ਼ੀਆਂ ਮਨਾਈਆਂ ਗਈਆਂ ਅਤੇ ਆਪਣੇ ਸਾਥੀਆਂ ਸਮੇਤ ਸੈਂਕੜੇ ਮੋਟਰ ਸਾਈਕਲ, ਕਾਰਾਂ, ਜੀਪਾਂ ਦੇ ਕਾਫਲੇ ਨਾਲ ਵਿਜੇ ਮਾਰਚ ਕੱਢਦੇ ਹੋਏ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੈਲੀ ਕੀਤੀ ਜੋ ਮੋਰਿੰਡਾ ਤੋਂ ਚੱਲ ਕੇ ਸ੍ਰੀ ਚਮਕੌਰ ਸਾਹਿਬ ਵਿਖੇ ਸਮਾਪਤ ਹੋਈ।ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਵੀ ਸ਼ਹਿਰ ਵਿੱਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। ਇਸ ਮੌਕੇ ‘ਤੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਵੱਲੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ ਸਾਥੀਆਂ ਨੂੰ ਹਾਰ ਪਹਿਨਾ ਕੇ ਖੁਸ਼ੀ ਜਤਾਈ ਗਈ ਅਤੇ ਵਧਾਈਆਂ ਦਿੱਤੀਆਂ ਗਈਆਂ। ਇਸ ਤੋਂ ਪਹਿਲਾਂ ਸੰਜੀਵ ਅਰੋੜਾ ਦੀ ਜਿੱਤ ਦਾ ਐਲਾਨ ਹੋਣ ਸਮੇਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਗੁਰਦੁਆਰਾ ਸਾਹਿਬ ਅਤੇ ਹੋਰਨਾਂ ਧਾਰਮਿਕ ਸਥਾਨਾਂ ਤੇ ਨਤਮਸਤਕ ਹੋ ਕੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ‘ਤੇ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵੱਖ-ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਲੁਧਿਆਣਾ ਪੱਛਮੀ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਜਿੱਤ ਹਾਸਿਲ ਕਰਵਾਕੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ, ਵਿਕਾਸ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੇ ਉਨਾਂ ਵੱਲੋਂ ਵੱਡੇ ਪੱਧਰ ‘ਤੇ ਕੀਤੇ ਗਏ ਵਿਕਾਸ ਕਾਰਜਾਂ ਤੇ ਮੋਹਰ ਲਗਾਈ ਹੈ। ਉਹਨਾਂ ਕਿਹਾ ਕਿ ਲੁਧਿਆਣਾ ਵਾਸੀਆਂ ਨੇ ਦੂਸਰੀਆਂ ਪਾਰਟੀਆਂ ਦੇ ਕੂੜ ਪ੍ਰਚਾਰ ਨੂੰ ਵੀ ਨਕਾਰਿਆ ਹੈ। ਡਾਕਟਰ ਚਰਨਜੀਤ ਸਿੰਘ ਨੇ ਕਿਹਾ ਕਿ ਜਿਵੇਂ ਵਿਰੋਧੀ ਪਾਰਟੀਆਂ ਇਹ ਦੱਸ ਰਹੀਆਂ ਸਨ ਕਿ ਇਹ 2027 ਦਾ ਸੈਮੀਫਾਈਨਲ ਹੈ। ਉਹਨਾਂ ਕਿਹਾ ਕਿ ਇਹ ਚੋਣ ਆਮ ਆਦਮੀ ਪਾਰਟੀ 2027 ਦਾ ਸੈਮੀ ਫਾਈਨਲ ਵੱਡੀ ਜਿੱਤ ਨਾਲ ਹਾਸਲ ਕਰਕੇ ਵਿਰੋਧੀਆਂ ਨੂੰ ਸ਼ੀਸ਼ਾ ਦਿਖਾਇਆ ਹੈ ਕਿ 2027 ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਹੀ ਬਣੇਗੀ। ਇਸ ਮੌਕੇ ‘ਤੇ ਸੀਨੀਅਰ ਆਪ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਨੇ ਸੰਬੋਧਨ ਕਰਦਿਆਂ ਹਲਕਾ ਚਮਕੌਰ ਸਾਹਿਬ ਅਤੇ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੇ ਸਰਦਾਰ ਭਗਵੰਤ ਸਿੰਘ ਮਾਨ ਦੀ ਸੋਚ ਨੂੰ ਅਪਣਾਇਆ ਹੈ ਅਤੇ ਆਮ ਆਦਮੀ ਪਾਰਟੀ ਉਨਾਂ ਦੀ ਰਿਣੀ ਹੈ ਅਤੇ ਹਮੇਸ਼ਾ ਹੀ ਪੰਜਾਬ, ਪੰਜਾਬੀਆਂ ਤੇ ਪੰਜਾਬੀਅਤ ਦੀ ਸੇਵਾ ਕਰਦੀ ਰਹੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ। ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੀਰ ਦਵਿੰਦਰ ਸਿੰਘ ਬੱਲਾਂ, ਓਐਸਡੀ ਜਗਤਾਰ ਸਿੰਘ ਘੜੂੰਆਂ, ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਟੋਨੀ, ਰਾਜਾ ਚੱਕਲਾਂ, ਜਗਤਾਰ ਸਿੰਘ ਸਹੇੜੀ, ਬਲਜਿੰਦਰ ਸਿੰਘ ਰੰਗੀਆਂ, ਨਿਰਮਲਪ੍ਰੀਤ ਸਿੰਘ ਮਿਹਰਬਾਨ, ਅਮਰੀਕ ਸਿੰਘ,ਨਿਰਪਾਲ ਸਿੰਘ ਮੰਡੇਰ, ਤੇਜਿੰਦਰ ਸਿੰਘ ਬਿੱਲੂ ਕਲਾਰਾਂ,ਬਿੱਟੂ,ਛਿੰਦਾ ਕਾਈਨੌਰ,ਨਰਿੰਦਰ ਸਿੰਘ ਕੋਸਲਰ,ਮੋਹਣ ਸਿੰਘ,ਆਰ ਡੀ ਸਿੰਘ,ਵਰਿੰਦਰ ਸਿੰਘ, ਬੀਬੀ ਅੰਮ੍ਰਿਤ ਪਾਲ ਕੌਰ ਨਾਗਰਾ, ਬੀਬੀ ਮਨਜੀਤ ਕੌਰ ਅਤੇ ਹੋਰ ਪਾਰਟੀ ਆਗੂ ਸ਼ਾਮਿਲ ਸਨ।