ਵਿਧਾਇਕ ਕੁਲਵੰਤ ਸਿੰਘ ਵੱਲੋਂ ਫੇਜ਼-11 ਵਾਸੀਆਂ ਨੂੰ ਗਾਰਬੇਜ ਪਲਾਂਟ ਦੇ ਸਥਾਈ ਹੱਲ ਦਾ ਭਰੋਸਾ

ਟ੍ਰਾਈਸਿਟੀ

ਮੋਹਾਲੀ, 23 ਜੂਨ: ਦੇਸ਼ ਕਲਿੱਕ ਬਿਓਰੋ
ਵਿਧਾਇਕ ਕੁਲਵੰਤ ਸਿੰਘ ਨੇ ਫੇਜ਼ 11 ਦੇ ਨਜ਼ਦੀਕ ਪਿੰਡ ਕੰਬਾਲਾ- ਕੰਬਾਲੀ ਦੇ ਲਾਗੇ ਲਗਾਏ ਜਾ ਰਹੇ ਗਾਰਬੇਜ ਪਲਾਂਟ ਸਬੰਧੀ ਅੱਜ ਮਿਲੇ ਫੇਜ਼ -11 ਦੀਆਂ ਵੱਖ-ਵੱਖ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ, ਧਾਰਮਿਕ ਸੰਸਥਾਵਾਂ ਅਤੇ ਪਤਵੰਤੇ ਵਿਅਕਤੀਆਂ ਦੇ ਵਫਦ ਨੂੰ ਭਰੋਸਾ ਦਿੱਤਾ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ  ਨਾਲ ਗੱਲ ਕਰਕੇ ਇਸ ਮਾਮਲੇ ਦਾ ਸਥਾਈ ਹੱਲ ਜਲਦੀ ਹੀ  ਕੀਤਾ ਜਾਵੇਗਾ।    
       ਵਿਧਾਇਕ ਕੁਲਵੰਤ ਸਿੰਘ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਚੋਣਾਂ ਦੇ ਦੌਰਾਨ ਲੋਕਾਂ ਨਾਲ ਇਹ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀ ਸਿਹਤ ਅਤੇ ਸਿੱਖਿਆ ਨੂੰ ਸਰਕਾਰ ਦੀ ਤਰਫੋਂ ਪ੍ਰਾਥਮਿਕਤਾ ਦਿੱਤੀ ਜਾਵੇਗੀ, ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਤਰਫੋਂ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਨੂੰ ਲੈ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਰਿਹਾ ਹੈ ਅਤੇ ਸਰਕਾਰ ਵੱਲੋਂ  ਲਾਗੂ ਕੀਤੀਆਂ ਜਾ ਰਹੀਆਂ ਲੋਕ ਪੱਖੀ ਸਕੀਮਾਂ ਨੂੰ ਲੈ ਕੇ  ਵਿਰੋਧੀ ਧਿਰ ਦੇ ਨੁਮਾਇੰਦਿਆਂ ਵਿੱਚ ਆਮ ਆਦਮੀ ਸਰਕਾਰ ਦੇ ਵਿਰੁੱਧ ਜਾਣ ਬੁੱਝ ਕੇ ਮਾਹੌਲ ਬਣਾਇਆ ਜਾਂਦਾ ਹੈ, ਪ੍ਰੰਤੂ ਸਰਕਾਰ ਵੱਲੋਂ ਜਿੱਥੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਂਦਾ ਰਹੇਗਾ, ਉੱਥੇ ਵਿਕਾਸ ਦੇ ਕੰਮ ਵੀ ਲਗਾਤਾਰ ਅਗਾਂਹ ਵੀ ਜਾਰੀ ਰਹਿਣਗੇ। ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਭਰੋਸਾ ਦਵਾਇਆ ਗਿਆ ਕਿ ਉਹ ਮੋਹਾਲੀ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਸੂਰਤ ਵਿੱਚ ਨਹੀਂ ਹੋਣ ਦੇਣਗੇ
     ਵਿਧਾਇਕ ਨਾਲ ਮੁਲਾਕਾਤ ਦੇ ਦੌਰਾਨ ਵਫਦ ਦੇ ਵਿੱਚ ਵਿਸ਼ੇਸ਼ ਤੌਰ ਤੇ  ਕੁਲਵੰਤ ਸਿੰਘ  ਕਲੇਰ- ਕੌਂਸਲਰ, ਪ੍ਰਮੋਦ ਮਿਸ਼ਰਾ- ਪ੍ਰਧਾਨ  ਲਕਸ਼ਮੀ  ਨਰਾਇਣ ਮੰਦਰ ਮੋਹਾਲੀ, ਅਮਰਜੀਤ ਸਿੰਘ -ਪ੍ਰਧਾਨ ਫਰੈਂਡਸ ਸਪੋਰਟਸ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ, ਬਖਸ਼ੀਸ਼ ਸਿੰਘ- ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ (ਈਸਟ) ਫੇਜ਼- 11 ਮੋਹਾਲੀ,  ਗੁਰਮੇਜ ਸਿੰਘ ਮੌਜੋਵਾਲ -ਪ੍ਰਧਾਨ ਭਗਤ ਪੂਰਨ ਸਿੰਘ ਵਾਤਾਵਰਨ ਸੁਸਾਇਟੀ, ਆਰ.ਐਸ. ਢਿੱਲੋ , ਡਾਕਟਰ ਮਨਿੰਦਰ ਕੌਰ- ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਐਚ ਆਈ.ਜੀ. ਹਾਊਸ ਫੇਜ਼- 11 ਮੋਹਾਲੀ ਸਮੇਤ ਵੱਡੀ ਗਿਣਤੀ ਵਿੱਚ ਫੇਜ਼ 11 ਦੇ ਵਸਨੀਕ ਵੀ ਮੌਜੂਦ ਸਨ।    

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।