ਰਾਜਪਾਲ ਤੋਂ ਚੰਡੀਗੜ੍ਹ ‘ਚ ਪਾਰਟੀ ਦਫਤਰ ਲਈ ਮੰਗੀ ਥਾਂ
ਚੰਡੀਗੜ੍ਹ: 24 ਜੂਨ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਦੋ ਚਾਰ ਦਿਨਾਂ ‘ਚ ਪੰਜਾਬ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਇਹ ਐਲਾਨ ਉਨ੍ਹਾਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਨੂੰ ਇਹ ਪੁੱਛਣ ‘ਤੇ ਕਿ ਹੋਰ ਕਿੰਨੇ ਮੰਤਰੀ ਸ਼ਾਮਲ ਹੋਣਗੇ ਤਾਂ ਉਨ੍ਹਾਂ ਕਿਹਾ ਕਿ ਅਜਿਹਾ ਕੁਝ ਨਹੀਂ । ਅਸੀਂ ਲੁਧਿਆਣਾ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸੰਜੀਵ ਅਰੋੜਾ ਨੂੰ ਮੰਤਰੀ ਲਿਆ ਜਾਵੇਗਾ, ਬਸ ਉਹੀ ਵਾਅਦਾ ਪੂਰਾ ਕਰਾਂਗੇ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਕੌਮੀ ਪੱਧਰ ਦੀ ਪਾਰਟੀ ਹੈ ਪਰ ਇਸ ਕੋਲ ਚੰਡੀਗੜ੍ਹ ਵਿੱਚ ਪਾਰਟੀ ਦਫਤਰ ਲਈ ਕੋਈ ਥਾਂ ਨਹੀਂ ਜਦੋਂ ਕਿ ਇਹ ਸਾਰੀਆਂ ਸ਼ਰਤਾਂ ਪੂਰੀਆਂ ਕਰਦੀ ਹੈ।

ਦੋ ਚਾਰ ਦਿਨਾਂ ਵਿੱਚ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ: ਮੁੱਖ ਮੰਤਰੀ
Published on: June 24, 2025 6:04 pm