ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਪੰਜਾਬੀ ਗਾਇਕ ਕਰਨ ਔਜਲਾ ਨਾਲ ਮੁਲਾਕਾਤ ਕੀਤੀ। ਪੰਜਾਬੀ ਗਾਇਕ ਕਰਨ ਔਜਲਾ ਨੇ ਖੁਦ ਇਸ ਸੰਬੰਧੀ ਫੋਟੋਆਂ ਸਾਂਝੀਆਂ ਕੀਤੀਆਂ ਹਨ। ਚੱਢਾ ਨੇ ਕਰਨ ਔਜਲਾ ਦੇ ਗੀਤ ਬਣਾਉਣ ਵਾਲੇ ਦੀਪ ਰੇਹਾਨ ਨਾਲ ਵੀ ਮੁਲਾਕਾਤ ਕੀਤੀ। ਉਕਤ ਫੋਟੋ ਸੰਸਦ ਮੈਂਬਰ ਰਾਘਵ ਚੱਢਾ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਮੁਲਾਕਾਤ ਵਿਦੇਸ਼ ਵਿੱਚ ਹੋਈ ਸੀ।ਜਿਕਰਯੋਗ ਹੈ ਕਿ ਕਰਨ ਔਜਲਾ ਪੰਜਾਬ ਦੇ ਸਭ ਤੋਂ ਵੱਡੇ ਗਾਇਕਾਂ ਵਿੱਚੋਂ ਇੱਕ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿੱਚ ਵੀ ਸੰਸਦ ਮੈਂਬਰ ਰਾਘਵ ਚੱਢਾ ਨੇ ਕਰਨ ਔਜਲਾ ਨਾਲ ਮੁਲਾਕਾਤ ਕੀਤੀ ਸੀ ਅਤੇ ਫੋਟੋਆਂ ਸਾਂਝੀਆਂ ਕੀਤੀਆਂ ਸਨ।
