Recruitment associate ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 26 ਜੂਨ ਨੂੰ

Published on: June 24, 2025 3:29 pm

ਰੁਜ਼ਗਾਰ

ਸ੍ਰੀ ਮੁਕਤਸਰ ਸਾਹਿਬ, 24 ਜੂਨ: ਦੇਸ਼ ਕਲਿੱਕ ਬਿਓਰੋ

ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 26 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਈਲਾਈਟਐਂਪ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ recruitment associate ਦੀਆਂ 10 ਅਸਾਮੀਆਂ ਲਈ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। Recruitment associate ਦੀ ਇੰਟਰਵਿਊ ਲਈ ਵਿੱਦਿਅਕ ਯੋਗਤਾ 12ਵੀਂ ਪਾਸ, ਉਮਰ 18 ਤੋਂ 30 ਸਾਲ ਅਤੇ ਪ੍ਰਾਰਥੀ ਨੂੰ ਹਿੰਦੀ ਭਾਸ਼ਾ ਪੜ੍ਹਣੀ/ਲਿਖਣੀ ਆਉਣੀ ਲਾਜ਼ਮੀ ਹੈ।

ਉਨ੍ਹਾਂ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਦਸਤਾਵੇਜ, 2 ਪਾਸਪੋਰਟ ਸਾਈਜ ਫੋਟੋ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਜਰੂਰ ਨਾਲ ਲੈ ਕੇ ਆਉਣ (ਅਸਲ + ਫੋਟੋ ਕਾਪੀ)। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਵਿਭਾਗ ਵੱਲੋਂ ਮੁਹੱਈਆ ਕਰਵਾਈ ਜਾਂਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਦਫਤਰ ਦੇ ਵੈਟਸਐਪ ਨੰਬਰ 98885-62317 ’ਤੇ ਆਪਣੇ ਵੇਰਵੇ ਭੇਜ ਦੇ ਗਰੁੱਪ ਜੁਆਇਨ ਕਰਨ ਤਾਂ ਜੋ ਪ੍ਰਾਰਥੀਆਂ ਨੂੰ ਦਫਤਰ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪ/ ਰੋਜ਼ਗਾਰ ਮੇਲੇ ਅਤੇ ਹੋਰ ਪ੍ਰੋਗਰਾਮ ਬਾਰੇ ਸਮੇਂ ਸਿਰ ਜਾਣਕਾਰੀ ਮਿਲ ਸਕੇ। ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ.ਏ. ਅਤੇ ਡੀ.ਏ. ਦੇਣ ਯੋਗ ਨਹੀਂ ਹੋਵੇਗਾ।

ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਦੇ ਨੰਬਰ 98885-62317 ’ਤੇ ਸੰਪਰਕ ਕਰ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।