ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਘਰ ਵਿਜੀਲੈਂਸ ਵੱਲੋਂ ਅੱਜ ਸਵੇਰੇ ਸਵੇਰੇ ਛਾਪਾ ਮਾਰਿਆ ਗਿਆ ਹੈ। ਅੰਮ੍ਰਿਤਸਰ ਵਿਖੇ ਗ੍ਰੀਨ ਐਵੇਨਿਊ ਸਥਿਤ ਰਿਹਾਇਸ਼ ਉਤੇ ਅੱਜ ਸਵੇਰ ਸਮੇਂ ਵਿਜ਼ੀਲੈਂਸ ਪਹੁੰਚੀ। ਦੱਸਿਆ ਜਾ ਰਿਹਾ ਹੈ ਮਾਨ ਸਰਕਾਰ ਵੱਲੋਂ ਇਹ ਐਕਸ਼ਨ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਕੀਤਾ ਗਿਆ ਹੈ।