ਨਵੀਂ ਦਿੱਲੀ, 25 ਜੂਨ, ਦੇਸ਼ ਕਲਿਕ ਬਿਊਰੋ :
ਦਿੱਲੀ ਦੇ ਰਿਠਾਲਾ ਮੈਟਰੋ ਸਟੇਸ਼ਨ ਨੇੜੇ ਇੱਕ ਫੈਕਟਰੀ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ। ਅੱਗ ਬੁਝਾਊ ਵਿਭਾਗ ਨੂੰ ਤੁਰੰਤ ਅੱਗ ਲੱਗਣ ਦੀ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਲਗਭਗ 16 ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ ਅਤੇ ਅੱਗ ‘ਤੇ ਕਾਬੂ ਪਾ ਲਿਆ ਗਿਆ। ਮੌਕੇ ਤੋਂ ਤਿੰਨ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਅੱਗ ਵਿੱਚ ਝੁਲਸਣ ਵਾਲਿਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ, ਰਿਠਾਲਾ ਮੈਟਰੋ ਸਟੇਸ਼ਨ ਨੇੜੇ ਇੱਕ ਤਿੰਨ ਮੰਜ਼ਿਲਾ ਪੋਲੀਥੀਨ ਬਣਾਉਣ ਵਾਲੀ ਫੈਕਟਰੀ ਵਿੱਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ। ਪਲਾਸਟਿਕ ਸਮੱਗਰੀ ਕਾਰਨ ਅੱਗ ਥੋੜ੍ਹੇ ਸਮੇਂ ਵਿੱਚ ਹੀ ਪੂਰੀ ਇਮਾਰਤ ਵਿੱਚ ਫੈਲ ਗਈ। ਫੈਕਟਰੀ ਵਿੱਚ ਮੌਜੂਦ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਸੂਚਨਾ ਮਿਲਦੇ ਹੀ 16 ਫਾਇਰ ਇੰਜਣ ਮੌਕੇ ‘ਤੇ ਪਹੁੰਚ ਗਏ। ਅੱਗ ਵਿੱਚ ਸੜਨ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਤਿੰਨਾਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਦਿੱਲੀ ਵਿਖੇ ਪਲਾਸਟਿਕ ਫ਼ੈਕਟਰੀ ‘ਚ ਲੱਗੀ ਭਿਆਨਕ ਅੱਗ, 3 ਲਾਸ਼ਾਂ ਮਿਲੀਆਂ
Published on: June 25, 2025 10:02 am