ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਤੇ ਹੋਰ ਦਸਤਾਵੇਜ਼ ਜ਼ਬਤ

Published on: June 25, 2025 6:04 pm

ਪੰਜਾਬ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਜੀਲੈਂਸ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕੀਤੀ ਗਈ ਹੈ। ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਿਜੀਲੈਂਸ ਟੀਮ ਮਜੀਠੀਆ ਨੂੰ ਮੋਹਾਲੀ ਲੈ ਗਈ। ਜਿੱਥੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਨੇ ਬਿਕਰਮ ਮਜੀਠੀਆ ਦੇ ਘਰੋਂ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਹੋਰ ਦਸਤਾਵੇਜ਼ ਜ਼ਬਤ ਕੀਤੇ ਹਨ।
ਵਿਜੀਲੈਂਸ ਸੂਤਰਾਂ ਅਨੁਸਾਰ, ਮਜੀਠੀਆ ਵਿਰੁੱਧ ਦਰਜ ਇਹ ਨਵਾਂ ਮਾਮਲਾ ਉਨ੍ਹਾਂ ਦੇ ਡਰੱਗ ਤਸਕਰੀ ਦੇ ਪੁਰਾਣੇ ਕੇਸ ਨਾਲ ਸਬੰਧਤ ਹੈ। ਹਾਲਾਂਕਿ, ਵਿਜੀਲੈਂਸ ਨੇ ਅਜੇ ਤੱਕ ਰਸਮੀ ਜਾਣਕਾਰੀ ਨਹੀਂ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।