ਲੁਧਿਆਣਾ, 25 ਜੂਨ, ਦੇਸ਼ ਕਲਿਕ ਬਿਊਰੋ :
ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਨੇ ਕਾਂਗਰਸ ਦੇ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਉਨ੍ਹਾਂ ਨੇ ਇਹ ਕਦਮ ਚੁੱਕਿਆ। ਉਨ੍ਹਾਂ ਦੇ ਨਾਲ ਹੀ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਉਰਫ਼ ਕਿੱਕੀ ਢਿੱਲੋਂ ਨੇ ਵੀ ਮੀਤ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਦੋਵਾਂ ਆਗੂਆਂ ਨੇ ਆਪਣਾ ਅਸਤੀਫਾ ਕਾਂਗਰਸ ਹਾਈ ਕਮਾਂਡ ਨੂੰ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਕਿੱਕੀ ਢਿੱਲੋਂ ਇਸ ਸਮੇਂ ਆਸਟ੍ਰੇਲੀਆ ਵਿੱਚ ਹਨ, ਜਦੋਂ ਕਿ ਪ੍ਰਗਟ ਸਿੰਘ ਜਲੰਧਰ ਵਿੱਚ ਹੀ ਹਨ।
ਉਨ੍ਹਾਂ ਨੇ ਮੰਗਲਵਾਰ ਰਾਤ ਨੂੰ ਕਾਂਗਰਸ ਦੇ ਰਾਸ਼ਟਰੀ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਆਪਣਾ ਅਸਤੀਫਾ ਭੇਜਿਆ। 2022 ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਪਾਰਟੀ ਆਗੂ ਖੁੱਲ੍ਹ ਕੇ ਇੱਕ ਦੂਜੇ ਦੇ ਵਿਰੁੱਧ ਖੜ੍ਹੇ ਨਜ਼ਰ ਆ ਰਹੇ ਹਨ।
