ਘਰ ਛਾਪਾ ਮਾਰਨ ਆਈ ਵਿਜੀਲੈਂਸ ਟੀਮ ਨੂੰ ਦੇਖ ਕੇ ਬਿਕਰਮ ਮਜੀਠੀਆ ਹੋਏ ‘ਤੱਤੇ’, ਗ੍ਰਿਫ਼ਤਾਰੀ ਸੰਭਵ

Published on: June 25, 2025 12:18 pm

ਪੰਜਾਬ

ਚੰਡੀਗੜ੍ਹ, 25 ਜੂਨ, ਦੇਸ਼ ਕਲਿਕ ਬਿਊਰੋ :
ਵਿਜੀਲੈਂਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ ਹੈ।ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।
ਸੂਤਰਾਂ ਅਨੁਸਾਰ, ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਖੁਦ ਮਜੀਠੀਆ ਦੇ ਘਰ ਮੌਜੂਦ ਹਨ। ਇਹ ਛਾਪਾ ਨਸ਼ਿਆਂ ਨੂੰ ਲੈ ਕੇ ਮਾਰਿਆ ਗਿਆ ਹੈ। ਅੰਮ੍ਰਿਤਸਰ ਵਿੱਚ 9 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਮਜੀਠੀਆ ਨੂੰ ਵੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ।
ਬਿਕਰਮ ਮਜੀਠੀਆ ਨੇ ਇਸ ਛਾਪੇਮਾਰੀ ਸਬੰਧੀ ਇੱਕ ਵੀਡੀਓ ਜਾਰੀ ਕੀਤੀ ਹੈ, ਜਿਸ ਵਿੱਚ ਉਹ ਅਧਿਕਾਰੀਆਂ ਨਾਲ ਬਹਿਸ ਕਰਦੇ ਦਿਖਾਈ ਦੇ ਰਹੇ ਹਨ। ਮਜੀਠੀਆ ਦੀ ਪਤਨੀ ਗਨੀਵ ਕੌਰ ਨੇ ਦੋਸ਼ ਲਗਾਇਆ ਹੈ ਕਿ ਵਿਜੀਲੈਂਸ ਅਧਿਕਾਰੀ ਜ਼ਬਰਦਸਤੀ ਉਨ੍ਹਾਂ ਦੇ ਘਰ ਵਿੱਚ ਦਾਖਲ ਹੋਏ ਅਤੇ ਉਨ੍ਹਾਂ ਨਾਲ ਧੱਕਾ ਮੁੱਕੀ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।