ਬਿਕਰਮ ਮਜੀਠੀਆ ਨੇ ਜਾਂਦੇ ਜਾਂਦੇ ਦੋਵੇਂ ਪੁੱਤਰਾਂ ਨੂੰ ਜੱਫੀ ’ਚ ਲੈ ਕੇ ਕਿਹਾ…

Published on: June 25, 2025 2:43 pm

ਪੰਜਾਬ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਘਰ ਅੱਜ ਵਿਜੀਲੈਂਸ ਵੱਲੋਂ ਛਾਪਾ ਮਾਰਿਆ ਗਿਆ। ਵਿਜੀਲੈਂਸ ਨੇ ਕੁਝ ਘੰਟਿਆਂ ਬਾਅਦ ਹੀ ਬਿਕਰਮ ਸਿੰਘ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਉਤੇ ਹਮਲੇ ਬੋਲੇ। ਪੁਲਿਸ ਨਾਲ ਜਾਂਦੇ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਦੋਵੇਂ ਪੁੱਤਰਾਂ ਨੂੰ ਜੱਫੀ ਵਿੱਚ ਲਿਆ। ਉਨ੍ਹਾਂ ਕਿਹਾ ਕਿ ਸ਼ੇਰ ਪੁੱਤ ਹਾਂ ਡਰਨਾ ਨਹੀਂ ਕਿਸੇ ਤੋਂ… ਤਕੜੇ ਰਹਿਣਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।