ਵਿਜੀਲੈਂਸ ਨੇ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤਾ

ਪੰਜਾਬ

ਅੰਮ੍ਰਿਤਸਰ, 25 ਜੂਨ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਨੂੰ ਹੁਣ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। ਅੱਜ ਬੁੱਧਵਾਰ ਸਵੇਰੇ 15 ਅਧਿਕਾਰੀਆਂ ਦੀ ਇੱਕ ਟੀਮ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚੀ।
ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ। ਇਹ ਛਾਪਾ ਨਸ਼ਿਆਂ ਸਬੰਧੀ ਮਾਰਿਆ ਗਿਆ ਹੈ। ਅੰਮ੍ਰਿਤਸਰ ਵਿੱਚ 9 ਥਾਵਾਂ ‘ਤੇ ਛਾਪੇਮਾਰੀ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।