ਸਕੂਲ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਸਬੰਧੀ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

Punjab ਸਿੱਖਿਆ \ ਤਕਨਾਲੋਜੀ


ਸਿੱਖਿਆ ਮੰਤਰੀ ਵਲੋਂ 30 ਜੂਨ ਤੱਕ ਕਾਰਵਾਈ ਕਰਨ ਦਾ ਭਰੋਸਾ
ਮੋਹਾਲੀ: 26 ਜੂਨ, ਜਸਵੀਰ ਗੋਸਲ

ਦੋ ਮਹੀਨੇ ਪਹਿਲਾ ਸਿੱਖਿਆ ਮੰਤਰੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸਕੂਲ ਲੈਕਚਰਾਰਾਂ ਦਾ ਪ੍ਰਮੋਸ਼ਨ ਕੋਟਾ 50 % ਤੋਂ ਵਧਾ ਕੇ 75 % ਕਰ ਰਹੇ ਹਨ| ਜਿਸ ਨਾਲ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ ਜਲਦੀ ਭਰ ਦਿੱਤੀਆਂ ਜਾਣਗੀਆਂ| ਬੀਤੇ ਦਿਨੀ ਇਸ ਸਬੰਧੀ ਸਕੂਲ ਲੈਕਚਰਾਰਾਂ ਦਾ ਇਕ ਵਫ਼ਦ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਸ ਨੂੰ ਮਿਲਿਆ ਅਤੇ ਮੰਗ ਕੀਤੀ ਕਿ ਜਲਦੀ ਹੀ ਇਸ ਐਲਾਨ ਨੂੰ ਅਮਲੀ ਜਾਮਾ ਪਹਿਨਾ ਕੇ ਸਕੂਲਾਂ ਵਿਚ ਲੈਕਚਰਾਰਾਂ ਤੋਂ ਪ੍ਰਿੰਸੀਪਲ ਪਦ-ਉੱਨਤ ਕਰ ਕੇ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ| ਇਹ ਲੈਕਚਰਾਰ ਪਿਛਲੇ 25-31 ਸਾਲਾਂ ਤੋਂ ਸਕੂਲਾਂ ਵਿਚ ਸੇਵਾ ਨਿਭਾ ਰਹੇ ਹਨ, ਪਰ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਇਨ੍ਹਾਂ ਨੂੰ ਅਜੇ ਤੱਕ ਇਕ ਵੀ ਤਰੱਕੀ ਨਹੀ ਦਿੱਤੀ ਗਈ| ਜਦੋਂ ਕਿ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪ੍ਰਿੰਸੀਪਲਾਂ ਦੀਆਂ ਸੈਕੜੇ ਅਸਾਮੀਆਂ ਖਾਲੀ ਪਈਆਂ ਹਨ| ਉਸ ਤੋਂ ਵੀਂ ਵੱਧ ਦੁੱਖਦਾਈ ਗਲ ਇਹ ਹੈ ਕਿ ਇਨ੍ਹਾਂ ਵਿਚੋਂ ਬਹੁਤੇ ਲੈਕਚਰਾਰ ਆਪਣੀਆਂ ਤਰੱਕੀਆਂ ਨੂੰ ਉਡੀਕਦੇ-ਉਡੀਕਦੇ ਹੀ ਰਿਟਾਇਰ ਹੋ ਗਏ ਹਨ ਅਤੇ ਕਈ ਹੋਰ ਲੈਕਚਰਾਰ ਅਗਲੇ ਇਕ -ਦੋ ਮਹੀਨਿਆਂ ਵਿਚ ਰਿਟਾਇਰ ਹੋ ਜਾਣਗੇ| ਜੇਕਰ ਤਰੱਕੀ ਕੋਟਾ ਐਲਾਨ ਮੁਤਾਬਿਕ 50 % ਤੋਂ ਵਧਾ ਕੇ 75 % ਤੁਰੰਤ ਪਾਸ ਨਾ ਕੀਤਾ ਗਿਆ ਤਾਂ ਸੀਨੀਅਰ ਲੈਕਚਰਾਰਾਂ ਨੂੰ ਇਸ ਸੋਧ ਦਾ ਕੋਈ ਫ਼ਾਇਦਾ ਨਹੀ ਹੋਵੇਗਾ| ਇਸ ਲਈ ਸੀਨੀਅਰ ਲੈਕਚਰਾਰਾਂ ਨੂੰ ਇਨਸਾਫ਼ ਦਿੰਦੇ ਹੋਏ ਤੁਰੰਤ ਨਿਯਮਾ ਵਿਚ ਸੋਧ ਕਰਦੇ ਹੋਏ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤਆ ਜਾਣ| ਵਫ਼ਦ ਨੇ ਦੱਸਿਆ ਕਿ ਸਿੱਖਿਆਂ ਮੰਤਰੀ ਨੇ ਉਨ੍ਹਾਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਭਰੋਸ ਦਿੱਤਾ ਕਿ ਉਨ•ਾਂ ਦੀਆਂ ਤਰੱਕੀਆਂ ਜਲਦੀ ਕਰਕੇ ਇਨਸਾਫ਼ ਦਿੱਤਾ ਜਾਵੇਗਾ| ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਵਿਭਾਗ ਨੂੰ ਇਹ ਕਾਰਵਾਈ 30 ਜੂਨ ਤੱਕ ਮੁਕੰਮਲ ਕਰਨ ਲਈ ਹਦਾਇਤ ਕਰ ਚੁੱਕੇ ਹਨ ਅਤੇ ਇਸ ਸਬੰਧੀ ਤੇਜੀ ਨਾਲ ਕਾਰਵਾਈ ਚਲ ਰਹੀ ਹੈ| ਜਿਸ ਉਪਰੰਤ ਵੱਡੀ ਗਿਣਤੀ ਵਿਚ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕਰ ਦਿੱਤੀਆਂ ਜਾਣਗੀਆਂ|

ਲੈਕਚਰਾਰਾਂ ਦੇ ਵਫ਼ਦ ਜਿਸ ਵਿਚ ਸੁਖਬੀਰ ਸਿੰਘ, ਸੁਖਵਿੰਦਰ ਸਿੰਘ ਅਤੇ ਸੁਰਜੀਤ ਸਿੰਘ ਸ਼ਾਮਿਲ ਸਨ, ਨੇ ਸਿੱਖਿਆਂ ਮੰਤਰੀ ਦੇ ਵਤੀਰੇ ਦੀ ਸਲਾਘਾ ਕਰਦੇ ਹੋਏ ਆਸ ਪ੍ਰਗਟ ਕੀਤੀ ਹੈ ਕਿ ਜਲਦੀ ਹੀ ਇਸ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ| ਵਫ਼ਦ ਨੇ ਇਹ ਵੀ ਦੱਸਿਆ ਕਿ 30 ਜੂਨ ਤੋਂ ਬਾਅਦ ਜਲਦੀ ਹੀ ਸਿੱਖਿਆ ਮੰਤਰੀ ਪੰਜਾਬ ਨਾਲ ਇਸ ਸਬੰਧੀ ਮੀਟਿੰਗ ਕੀਤੀ ਜਾਵੇਗੀ| ਇਸ ਮੀਟਿੰਗ ਲਈ ਸਿੱਖਿਆ ਮੰਤਰੀ ਨੇ ਵੀ ਹਾਂ ਪੱਖੀ ਹੁੰਗਾਰਾ ਭਰਿਆ ਹੈ|

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।