NIA ਵਲੋਂ ਪੰਜਾਬ ‘ਚ ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ

ਪੰਜਾਬ


ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :
ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ ਵੀਰਵਾਰ ਸਵੇਰੇ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ। ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ (raids) ਕੀਤੀ। ਇਹ ਛਾਪੇਮਾਰੀ (raids) ਜਲੰਧਰ ਦੀ ਫਰੈਂਡਜ਼ ਕਲੋਨੀ ਅਤੇ ਉੜਮੁੜ ਕਸਬੇ ਦੇ ਦੋ ਵੱਖ-ਵੱਖ ਘਰਾਂ ‘ਤੇ ਕੀਤੀ ਗਈ, ਜਿਸ ਨਾਲ ਦੋਵਾਂ ਇਲਾਕਿਆਂ ਵਿੱਚ ਹੜਕੰਪ ਮਚ ਗਿਆ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਐਨਆਈਏ (NIA) ਟੀਮ ਨੇ ਉੜਮੁੜ ਦੇ ਗੜ੍ਹੀ ਮੁਹੱਲਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੇ ਘਰ ਛਾਪਾ ਮਾਰਿਆ, ਜੋ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਇਸ ਦੇ ਨਾਲ ਹੀ, ਏਜੰਸੀ ਨੇ ਉਸੇ ਕਸਬੇ ਦੇ ਇੱਕ ਹੋਰ ਨੌਜਵਾਨ ਦੇ ਘਰ ਵੀ ਕਾਰਵਾਈ ਕੀਤੀ। ਟੀਮ ਨੇ ਦੋਵਾਂ ਥਾਵਾਂ ‘ਤੇ ਡੂੰਘਾਈ ਨਾਲ ਪੁੱਛਗਿੱਛ ਅਤੇ ਤਲਾਸ਼ੀ ਮੁਹਿੰਮ ਚਲਾਈ।

ਸੂਤਰਾਂ ਮੁਤਾਬਕ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਦੇ ਵਾਰਡ ਨੰਬਰ 18 ਵਿੱਚ ਇਕ ਘਰ ਐਨਆਈਏ ਵੱਲੋਂ ਰੇਡ ਕੀਤੀ ਗਈ ਹੈ।
ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਇਹ ਛਾਪਾ ਕਿਸ ਮਾਮਲੇ ਨਾਲ ਸਬੰਧਤ ਹੈ। ਫਿਲਹਾਲ ਐਨਆਈਏ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਸੁਰੱਖਿਆ ਏਜੰਸੀਆਂ ਨੇ ਛਾਪੇਮਾਰੀ ਨੂੰ ਲੈ ਕੇ ਪੂਰੇ ਖੇਤਰ ਵਿੱਚ ਚੌਕਸੀ ਵਧਾ ਦਿੱਤੀ ਹੈ। ਸਥਾਨਕ ਲੋਕਾਂ ਅਨੁਸਾਰ, ਐਨਆਈਏ ਟੀਮ ਸਵੇਰੇ-ਸਵੇਰੇ ਪਹੁੰਚੀ ਸੀ ਅਤੇ ਕਾਰਵਾਈ ਕਈ ਘੰਟਿਆਂ ਤੱਕ ਜਾਰੀ ਰਹੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।