ਪੰਜਾਬ ‘ਚ ਵਾਪਰੀ ਸ਼ਰਮਨਾਕ ਘਟਨਾ, ਔਰਤ ਦਾ ਮੂੰਹ ਕਾਲਾ ਕੀਤਾ, ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ

ਪੰਜਾਬ

ਤਰਨਤਾਰਨ, 26 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ (Shameful incident) ਵਾਪਰੀ ਹੈ। ਗੁਆਂਢੀਆਂ ਨੇ ਇੱਕ ਔਰਤ ਦੇ ਚਿਹਰੇ ‘ਤੇ ਕਾਲਖ ਮਲ ਦਿੱਤੀ। ਅਜਿਹਾ ਕਰਕੇ, ਉਨ੍ਹਾਂ ਨੇ ਸਭ ਦੇ ਸਾਹਮਣੇ ਔਰਤ ਨੂੰ ਜ਼ਲੀਲ ਕੀਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।
ਜ਼ਿਲ੍ਹਾ ਤਰਨਤਾਰਨ ਦੇ ਪਿੰਡ ਢੋਟੀਆਂ ਵਿੱਚ ਇੱਕ ਔਰਤ ਦਾ ਮੂੰਹ ਕਾਲਾ ਕਰਕੇ ਜਨਤਕ ਤੌਰ ‘ਤੇ ਜ਼ਲੀਲ ਕੀਤਾ ਗਿਆ। ਇਸ Shameful incident ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਇਸ ਝਗੜੇ ਦਾ ਕਾਰਨ ਲੜਕੀ ਦਾ ਵਿਆਹ ਦੱਸਿਆ ਜਾ ਰਿਹਾ ਹੈ। ਫਿਲਹਾਲ, ਥਾਣਾ ਸਰਹਾਲੀ ਦੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਿਸ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਔਰਤ ਨੇ ਕਿਹਾ ਕਿ ਉਸਨੂੰ ਇਨਸਾਫ਼ ਦਿੱਤਾ ਜਾਵੇ।
ਪਿੰਡ ਢੋਟੀਆਂ ਦੀ ਰਹਿਣ ਵਾਲੀ ਔਰਤ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਪਰਿਵਾਰ ਨੇ ਉਸਨੂੰ ਆਪਣੀ ਧੀ ਦੇ ਵਿਆਹ ਲਈ ਮੁੰਡਾ ਲੱਭਣ ਲਈ ਕਿਹਾ ਸੀ। ਉਸਨੇ ਜ਼ਿਲ੍ਹੇ ਦੇ ਪਿੰਡ ਮਾੜੀਮੇਘਾ ਵਿੱਚ ਰਹਿਣ ਵਾਲੇ ਇੱਕ ਨੌਜਵਾਨ ਦੇ ਪਰਿਵਾਰ ਨੂੰ ਸੂਚਿਤ ਕੀਤਾ। ਲੜਕੀ ਅਤੇ ਮੁੰਡੇ ਦੇ ਪਰਿਵਾਰ ਇੱਕ ਦੂਜੇ ਨੂੰ ਮਿਲੇ ਅਤੇ ਆਪਣੇ ਬੱਚਿਆਂ ਦਾ ਰਿਸ਼ਤਾ ਤੈਅ ਕੀਤਾ। ਫਿਰ ਦੋਵਾਂ ਪਰਿਵਾਰਾਂ ਨੇ ਆਪਸੀ ਸਹਿਮਤੀ ਨਾਲ ਵਿਆਹ ਕਰਵਾਇਆ। ਵਿਆਹ ਦੇ ਅਗਲੇ ਦਿਨ, ਲਾੜੀ ਆਪਣੇ ਸਹੁਰੇ ਘਰ ਤੋਂ ਆਪਣੇ ਪੇਕੇ ਘਰ ਵਾਪਸ ਆ ਗਈ। ਉਸਨੇ ਆਪਣੇ ਮਾਪਿਆਂ ਨੂੰ ਦੱਸਿਆ ਕਿ ਉਸਦਾ ਪਤੀ ਪਹਿਲਾਂ ਹੀ ਵਿਆਹਿਆ ਹੋਇਆ ਹੈ।
ਪੀੜਤਾ ਨੇ ਦੋਸ਼ ਲਗਾਇਆ ਕਿ ਲੜਕੀ ਦੇ ਪਰਿਵਾਰ ਨੇ ਉਸਨੂੰ ਘਰ ਦੇ ਬਾਹਰ ਇੱਕ ਜਨਤਕ ਥਾਂ ‘ਤੇ ਬੁਲਾਇਆ। ਉਸਨੇ ਪਰਿਵਾਰ ਨੂੰ ਦੱਸਿਆ ਕਿ ਉਸਨੇ ਸਿਰਫ ਵਿਆਹ ਦੀ ਦੱਸ ਪਾਈ ਹੈ। ਇਹ ਲੜਕੀ ਦੇ ਪਰਿਵਾਰ ਦਾ ਫਰਜ਼ ਹੈ ਕਿ ਉਹ ਲੜਕੇ ਬਾਰੇ ਪੁੱਛਗਿੱਛ ਕਰੇ। ਇਸ ਸਭ ਤੋਂ ਬਾਅਦ, ਲੜਕੀ ਦੇ ਪਰਿਵਾਰ ਨੇ ਉਸਦੀ ਬੇਇੱਜ਼ਤੀ ਕੀਤੀ। ਇਸ ਤੋਂ ਬਾਅਦ, ਉਸਨੇ ਨੌਸ਼ਹਿਰਾ ਪੰਨੂਆਂ ਪੁਲਿਸ ਸਟੇਸ਼ਨ ਵਿੱਚ ਇੱਕ ਲਿਖਤੀ ਸ਼ਿਕਾਇਤ ਦਿੱਤੀ।
ਸਰਹਾਲੀ ਪੁਲਿਸ ਸਟੇਸ਼ਨ ਦੇ ਇੰਚਾਰਜ ਬਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।