ਮੰਤਰੀ ਮੰਡਲ ਵੱਲੋਂ ਜੇ ਈ ਦੀਆਂ ਅਸਾਮੀਆਂ ਤਰੱਕੀ ਨਾਲ ਭਰਨ ਨੂੰ ਦਿੱਤੀ ਮਨਜ਼ੂਰੀ

ਪੰਜਾਬ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ

ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :

ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (JE posts) (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ 15 ਫੀਸਦੀ ਅਸਾਮੀਆਂ ਤਰੱਕੀ ਲਈ ( JE posts through promotion) ਰਾਖਵੀਆਂ ਹਨ, ਜਿਨ੍ਹਾਂ ਵਿੱਚੋਂ 10 ਫੀਸਦੀ ਅਸਾਮੀਆਂ ਜੂਨੀਅਰ ਡਰਾਫਟਸਮੈਨ, ਸਰਵੇਅਰਾਂ, ਵਰਕ ਮਿਸਤਰੀਆਂ, ਅਰਥ ਵਰਕ ਮਿਸਤਰੀਆਂ ਅਤੇ ਹੋਰਾਂ ਵਿੱਚੋਂ (through promotion) ਭਰੀਆਂ ਜਾਣਗੀਆਂ। ਹੁਣ ਇਸ ਕੋਟੇ ਤਹਿਤ ਨਹਿਰੀ ਪਟਵਾਰੀ ਅਤੇ ਮਾਲੀਆ ਕਲਰਕ ਜਿਨ੍ਹਾਂ ਕੋਲ ਲੋੜੀਂਦੀ ਯੋਗਤਾ (ਕਿਸੇ ਮਾਨਤਾ ਪ੍ਰਾਪਤ ਸੰਸਥਾ ਤੋਂ ਸਿਵਲ, ਮਕੈਨੀਕਲ ਜਾਂ ਇਲੈਕਟ੍ਰੀਕਲ ਇੰਜਨੀਅਰਿੰਗ ਵਿੱਚ ਡਿਪਲੋਮਾ ਜਾਂ ਡਿਗਰੀ) ਹੋਵੇਗੀ ਅਤੇ ਲੋੜੀਂਦਾ ਤਜਰਬਾ ਹੋਵੇਗਾ, ਉਹ ਵੀ ਇਸ ਤਰੱਕੀ (Promotion) ਦੇ ਯੋਗ ਹੋਵੇਗਾ। ਇਸ ਕਦਮ ਨਾਲ ਵਿਭਾਗ ਵਿੱਚ ਤਜਰਬੇਕਾਰ ਮੁਲਾਜ਼ਮ ਆਉਣਗੇ ਅਤੇ ਮੁਲਾਜ਼ਮ ਉੱਚ ਯੋਗਤਾ ਹਾਸਲ ਕਰਨ ਲਈ ਉਤਸ਼ਾਹਿਤ ਹੋਣਗੇ।

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪ੍ਰਸ਼ਾਸਕੀ ਕਾਰਜ ਕੁਸ਼ਲਤਾ ਵਧਾਉਣ ਅਤੇ ਖ਼ਰਚੇ ਘਟਾਉਣ ਲਈ ਕੈਬਨਿਟ ਨੇ ਵਿੱਤ ਵਿਭਾਗ ਅਧੀਨ ਆਉਂਦੇ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਛੋਟੀਆਂ ਬੱਚਤਾਂ, ਬੈਂਕਿੰਗ ਤੇ ਫਾਇਨਾਂਸ ਅਤੇ ਲਾਟਰੀਜ਼ ਡਾਇਰੈਕਟੋਰੇਟਾਂ ਦਾ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਸਮਾਲ ਸੇਵਿੰਗਜ਼, ਬੈਂਕਿੰਗ ਅਤੇ ਲਾਟਰੀਜ਼ ਹੋਵੇਗਾ। ਡੀ.ਪੀ.ਈ.ਐੱਡ. ਅਤੇ ਡੀ.ਐਫ.ਆਰ.ਈ.ਆਈ. ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਪਬਲਿਕ ਇੰਟਰਪ੍ਰਾਈਜਜ਼ ਅਤੇ ਫਾਇਨੈਸ਼ਲ ਰਿਸੋਰਸਜ਼ ਹੋਵੇਗਾ। ਟਰੈਜ਼ਰੀ ਤੇ ਅਕਾਊਂਟਸ, ਪੈਨਸ਼ਨਜ਼ ਅਤੇ ਐਨ.ਪੀ.ਐਸ. ਦੇ ਵੱਖ-ਵੱਖ ਡਾਇਰੈਕਟੋਰੇਟਾਂ ਦਾ ਵੀ ਆਪਸ ਵਿੱਚ ਰਲੇਵਾਂ ਹੋਵੇਗਾ ਅਤੇ ਹੁਣ ਇਸ ਦਾ ਨਾਮ ਡਾਇਰੈਕਟੋਰੇਟ ਆਫ਼ ਟਰੈਜ਼ਰੀ ਐਂਡ ਅਕਾਊਂਟਸ, ਪੈਨਸ਼ਨ ਅਤੇ ਐਨ.ਪੀ.ਐਸ. ਹੋਵੇਗਾ। ਇਸ ਪੁਨਰਗਠਨ ਨਾਲ ਸੂਬੇ ਦੇ ਲਗਪਗ 2.64 ਕਰੋੜ ਰੁਪਏ ਸਾਲਾਨਾ ਬਚਣ ਦੀ ਸੰਭਾਵਨਾ ਹੈ।

ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਂ ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਕੈਬਨਿਟ ਨੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਾਪਤ ਸਟੇਟ ਐਸ.ਐਨ.ਏ. ਟਰੈਜ਼ਰੀ ਲਈ ਨਵੀਆਂ ਅਸਾਮੀਆਂ ਸਿਰਜਣ ਦੀ ਵੀ ਸਹਿਮਤੀ ਦੇ ਦਿੱਤੀ। ਕੇਂਦਰੀ ਸਹਾਇਤਾ ਪ੍ਰਾਪਤ ਸਕੀਮਾਂ ਅਧੀਨ ਫੰਡਾਂ ਦਾ ਤਬਾਦਲਾ ਹੁਣ ਐਸ.ਐਨ.ਏ. ਸਪਰਸ਼ ਪ੍ਰਣਾਲੀ ਰਾਹੀਂ ਹੋਵੇਗਾ। ਸਟੇਟ ਐਸ.ਐਨ.ਏ. ਟਰੈਜ਼ਰੀ ਨੂੰ ਕਾਰਜਸ਼ੀਲ ਕਰਨ ਲਈ ਨੌਂ ਅਸਾਮੀਆਂ ਮਨਜ਼ੂਰ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ, ਖ਼ਜ਼ਾਨਾ ਅਫ਼ਸਰ, ਦੋ ਸੀਨੀਅਰ ਸਹਾਇਕ, ਚਾਰ ਕਲਰਕ ਅਤੇ ਇਕ ਸੇਵਾਦਾਰ ਸ਼ਾਮਲ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।