ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ‘ਚ ਖੁੱਲ੍ਹਿਆ ਸਰਕਾਰੀ ਸਕੂਲ

ਪੰਜਾਬ ਪ੍ਰਵਾਸੀ ਪੰਜਾਬੀ

ਅੰਮ੍ਰਿਤਸਰ, 27 ਜੂਨ, ਦੇਸ਼ ਕਲਿਕ ਬਿਊਰੋ :
1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਪਹਿਲਾ ਸਰਕਾਰੀ ਸਕੂਲ ਖੋਲ੍ਹਿਆ ਗਿਆ ਹੈ। ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਨੇ 5 ਮਹੀਨੇ ਪਹਿਲਾਂ ਮਨਜ਼ੂਰੀ ਦੇ ਦਿੱਤੀ ਸੀ।
ਖਾਲੜਾ ਦੀ ਪਤਨੀ ਪਰਮਜੀਤ ਕੌਰ ਅਤੇ ਧੀ ਨਵਕਿਰਨ ਕੌਰ ਖਾਲੜਾ ਵੀ ਸਕੂਲ ਦੇ ਉਦਘਾਟਨ ਸਮਾਰੋਹ ਵਿੱਚ ਮੌਜੂਦ ਸਨ। ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਇਹ ਸੰਸਥਾ ਨਾ ਸਿਰਫ਼ ਬੱਚਿਆਂ ਨੂੰ ਪੜ੍ਹਾਈ ਸਿਖਾਏਗੀ ਬਲਕਿ ਮਨੁੱਖੀ ਅਧਿਕਾਰਾਂ, ਨਿਆਂ ਅਤੇ ਹਿੰਮਤ ਦੀਆਂ ਕਦਰਾਂ-ਕੀਮਤਾਂ ਵੀ ਸਿਖਾਏਗੀ।
ਇਸ ਮੌਕੇ ਸਿੱਖ ਭਾਈਚਾਰੇ ਦੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ। ਉਨ੍ਹਾਂ ਨੇ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਵਿਚਾਰਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਲਈ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।