ਇਸ ਸੂਬੇ ਨੇ ਸਰਕਾਰੀ ਕਰਮਚਾਰੀਆਂ ਦੇ DA ‘ਚ ਕੀਤਾ ਵਾਧਾ

ਹਰਿਆਣਾ

ਚੰਡੀਗੜ੍ਹ: 28 ਜੂਨ, ਦੇਸ਼ ਕਲਿੱਕ ਬਿਓਰੋ
ਰਾਜ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੇ ਡੀ ਏ ਵਿੱਚ ਵਾਧਾ ਕੀਤਾ ਹੈ। ਮਹਿੰਗਾਈ ਭੱਤੇ ਦੇ ਨਾਲ ਨਾਲ ਮਹਿੰਗਾਈ ਰਾਹਤ ਵੀ ਦਿੱਤੀ ਗਈ ਹੈ। ਹਰਿਆਣਾ ਰਾਜ ਦੀ ਨਾਇਬ ਸੈਣੀ ਸਰਕਾਰ ਨੇ ਪੰਜਵੇਂ ਅਤੇ ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਅਤੇ ਪੈਨਸ਼ਨ ਲੈਣ ਵਾਲੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਵਿੱਚ 6 ਤੋਂ 11 ਪ੍ਰਤੀਸ਼ਤ ਦਾ ਵਾਧਾ ਕੀਤਾ ਹੈ। ਇਸ ਸਬੰਧ ਵਿੱਚ, ਵਿੱਤ ਵਿਭਾਗ ਨੇ 2 ਵੱਖ-ਵੱਖ ਪੱਤਰ ਜਾਰੀ ਕੀਤੇ ਹਨ। ਵਧੀਆਂ ਦਰਾਂ 1 ਜਨਵਰੀ 2025 ਤੋਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।