AAP ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਰਾਹਤ, ਪੁਲਿਸ ਵੱਲੋਂ ਕਲੋਜਰ ਰਿਪੋਰਟ ਅਦਾਲਤ ਵਿਚ ਦਾਖ਼ਲ

ਪੰਜਾਬ

ਮੋਹਾਲੀ, 28 ਜੂਨ, ਦੇਸ਼ ਕਲਿਕ ਬਿਊਰੋ :
ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਮੋਹਾਲੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਚੱਲ ਰਹੀ ਜਾਂਚ ਦੀ ਕਲੋਜਰ ਰਿਪੋਰਟ ਅਦਾਲਤ ਵਿਚ ਦਾਖ਼ਲ ਕਰ ਦਿਤੀ ਹੈ ਅਤੇ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਪੁਲਿਸ ਰਿਪੋਰਟ ਮੁਤਾਬਕ, ਸਿੰਗਲਾ ਅਤੇ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖ਼ਿਲਾਫ਼ ਥਾਣਾ ਫੇਜ਼-8 ਵਿਚ ਭ੍ਰਿਸ਼ਟਾਚਾਰ ਨਿਰੋਧਕ ਧਾਰਾਵਾਂ 7 ਅਤੇ 8 ਹੇਠ ਦਰਜ ਮਾਮਲੇ ਦੀ ਜਾਂਚ ਦੌਰਾਨ ਕੋਈ ਢੁੱਕਵਾਂ ਸਬੂਤ ਨਹੀਂ ਮਿਲਿਆ। ਇਸ ਮਾਮਲੇ ਵਿੱਚ ਮੋਹਾਲੀ ਦੀ ਅਦਾਲਤ ਅਗਲੇ ਹਫ਼ਤੇ ਸੁਣਵਾਈ ਕਰ ਸਕਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।