DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਿੱਖਿਆ \ ਤਕਨਾਲੋਜੀ

DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ

ਚੰਡੀਗੜ੍ਹ, 28 ਜੂਨ, 2025: ਦੇਸ਼ ਕਲਿੱਕ ਬਿਓਰੋ

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (DEO office clerk) ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਅਧਿਆਪਕ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਭੱਤੇ ਜਾਰੀ ਕਰਨ ਲਈ ਪਹਿਲਾਂ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਹੁਣ ਉਸ ਕੇਲੋਂ ਬਾਕੀ ਦੀ ਰਕਮ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ DEO office clerk ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕੇ ‘ਤੇ ਹੀ ਬਰਾਮਦ ਕਰ ਲਏ।

ਇਹ ਵੀ ਪੜ੍ਹੋ: Air India ਨੇ ਜਹਾਜ਼ ਹਾਦਸੇ ਤੋਂ ਬਾਅਦ ਜਸ਼ਨ ਮਨਾ ਰਹੇ 4 ਕਰਮਚਾਰੀਆਂ ਤੋਂ ਮੰਗਿਆ ਅਸਤੀਫ਼ਾ

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰਾਂ ਜਾਂ ਅਧਿਕਾਰਤ ਚੈਨਲਾਂ ਰਾਹੀਂ ਦੇਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।