ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ ਤੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਅੱਜ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਨੂੰ ਵਿਧਾਇਕ ਦੀ ਸਹੁੰ ਚੁਕਾਉਣਗੇ।
ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਵਿਧਾਨ ਸਭਾ ਵਿੱਚ ਹੋਵੇਗਾ। ਅਰੋੜਾ ਨੇ ਇਹ ਸੀਟ 10,637 ਵੋਟਾਂ ਦੇ ਫਰਕ ਨਾਲ ਜਿੱਤੀ ਸੀ ਅਤੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਸੀ। ਅਰੋੜਾ ਦਾ ਮੰਤਰੀ ਬਣਨਾ ਵੀ ਲਗਭਗ ਤੈਅ ਹੈ, ਕਿਉਂਕਿ ਸੀਐਮ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਉਨ੍ਹਾਂ ਨੂੰ ਮੰਤਰੀ ਬਣਾ ਕੇ ਲੁਧਿਆਣਾ ਪੱਛਮੀ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨਗੇ।
