ਲੁਧਿਆਣਾ ਪੱਛਮੀ ਉਪ ਚੋਣ ਜਿੱਤੇ ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕੀ

ਪੰਜਾਬ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ। ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ।
ਸਪੀਕਰ ਕੁਲਤਾਰ ਸਿੰਘ ਸੰਧਾਵਾ ਨੇ ਅਰੋੜਾ ਨੂੰ ਸਹੁੰ ਚੁਕਾਈ। ਸਹੁੰ ਚੁੱਕਦੇ ਹੋਏ ਸੰਜੀਵ ਅਰੋੜਾ ਨੇ ਕਿਹਾ – ਮੈਂ, ਸੰਜੀਵ ਅਰੋੜਾ, ਜੋ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਚੁਣਿਆ ਗਿਆ ਹਾਂ, ਦਿਲੋਂ ਸਹੁੰ ਚੁੱਕਦਾ ਹਾਂ ਕਿ ਮੈਂ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚਾ ਵਿਸ਼ਵਾਸ ਅਤੇ ਵਫ਼ਾਦਾਰੀ ਰੱਖਾਂਗਾ।
ਜਿਕਰਯੋਗ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਇੱਕ ਦਿਨ ਪਹਿਲਾਂ ਸੰਜੀਵ ਅਰੋੜਾ ਆਪਣੇ ਪਰਿਵਾਰ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਦਿੱਲੀ ਗਏ ਸਨ। ਉਨ੍ਹਾਂ ਨੇ ਇਸ ਸਬੰਧ ਵਿੱਚ ਸ਼ੋਸ਼ਲ ਮੀਡੀਆ ‘ਤੇ ਆਪਣੇ ਪਰਿਵਾਰ ਨਾਲ ਇੱਕ ਤਸਵੀਰ ਵੀ ਸਾਂਝੀ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।