ਪਾਕਿਸਤਾਨ ‘ਚ ਮਿਲਟਰੀ ਕਾਫਲੇ ‘ਤੇ ਆਤਮਘਾਤੀ ਹਮਲਾ, 16 ਫ਼ੌਜੀਆਂ ਦੀ ਮੌਤ 29 ਜ਼ਖਮੀ

ਕੌਮਾਂਤਰੀ


ਇਸਲਾਮਾਬਾਦ, 28 ਜੂਨ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਆਤਮਘਾਤੀ ਹਮਲਾਵਰ ਨੇ ਇੱਕ ਫੌਜੀ ਕਾਫਲੇ ਨੂੰ ਨਿਸ਼ਾਨਾ ਬਣਾਇਆ। ਇਸ ਵਿੱਚ 16 ਸੈਨਿਕ ਮਾਰੇ ਗਏ। ਜਦੋਂ ਕਿ 10 ਸੈਨਿਕ ਅਤੇ 19 ਨਾਗਰਿਕ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏਐਫਪੀ ਦੇ ਅਨੁਸਾਰ, ਹਮਲਾਵਰ ਨੇ ਵਿਸਫੋਟਕਾਂ ਨਾਲ ਭਰੀ ਇੱਕ ਗੱਡੀ ਫੌਜੀ ਕਾਫਲੇ ਵਿੱਚ ਮਾਰ ਦਿੱਤੀ।
ਖੈਬਰ ਪਖਤੂਨਖਵਾ ਵਿੱਚ ਤਾਇਨਾਤ ਇੱਕ ਪੁਲਿਸ ਅਧਿਕਾਰੀ ਨੇ ਏਐਫਪੀ ਨੂੰ ਦੱਸਿਆ ਕਿ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਦੋ ਘਰਾਂ ਦੀਆਂ ਛੱਤਾਂ ਡਿੱਗ ਗਈਆਂ, ਜਿਸ ਨਾਲ ਛੇ ਬੱਚੇ ਜ਼ਖਮੀ ਹੋ ਗਏ।
ਪਾਕਿਸਤਾਨ-ਤਾਲਿਬਾਨ (ਟੀਟੀਪੀ) ਨਾਲ ਜੁੜੇ ਹਾਫਿਜ਼ ਗੁਲ ਬਹਾਦੁਰ ਸਮੂਹ ਨੇ ਇਸ ਬੰਬ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਖੈਬਰ ਪ੍ਰਾਂਤ ਨੂੰ ਟੀਟੀਪੀ ਦਾ ਗੜ੍ਹ ਮੰਨਿਆ ਜਾਂਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।