ANM ਅਤੇ LHV ਯੂਨੀਅਨ ਨੇ ਕੈਬਨਿਟ ਮੰਤਰੀ ਨੂੰ ਦਿੱਤਾ ਮੰਗ ਪੱਤਰ

ਪੰਜਾਬ

ਬਟਾਲਾ, 29 ਜੂਨ, ਦੇਸ਼ ਕਲਿੱਕ ਬਿਓਰੋ :

ਏ ਐਨ ਐਮ ਅਤੇ ਐਲ ਐਚ ਵੀ ਯੂਨੀਅਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਮੰਗ ਪੱਤਰ ਦਿੱਤਾ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਇੱਥੇ ‘ਆਪ’ ਦੇ ਪ੍ਰੋਗਰਾਮ ਵਿੱਚ ਪਹੁੰਚੇ ਸਨ। ਏ. ਐਨ. ਐਮ ਅਤੇ ਐਲ. ਐਚ. ਵੀ union ਦੀ ਸੂਬਾ ਜਨਰਲ ਸਕੱਤਰ ਮਨਜੀਤ ਕੌਰ ਬਾਜਵਾ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਮੰਗ ਪੱਤਰ ਦਿੱਤਾ ਗਿਆ।

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪੂਰਨ ਭਰੋਸਾ ਦਿੱਤਾ ਗਿਆ ਕਿ ਤੁਹਾਡੀਆਂ ਮੰਗਾਂ ਨੂੰ ਜਰੂਰ ਵਿਚਾਰਿਆ ਜਾਵੇਗਾ ਅਤੇ ਯੂਨੀਅਨ ਨੂੰ ਜਲਦੀ ਹੀ ਪੈਨਲ ਮੀਟਿੰਗ ਦਾ ਸਮਾਂ ਦਿੱਤਾ ਜਾਵੇਗਾ। ਇਸ ਸਮੇ ਮਨਜੀਤ ਕੌਰ ਬਾਜਵਾ ਸੂਬਾ ਜਨਰਲ ਸਕੱਤਰ ਤੋਂ ਇਲਾਵਾ ਕਵਿਤਾ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਅਤੇ ਸੀ ਐਚ ਓ ਸੂਬਾ ਪ੍ਰਧਾਨ ਸੁਨੀਲ ਵੀ ਹਾਜ਼ਰ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।