ਬਟਾਲਾ, 29 ਜੂਨ, ਦੇਸ਼ ਕਲਿੱਕ ਬਿਓਰੋ :
Manish Sisodia big statement- ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ‘’ਚੋਂ ਕੱਢੇ ਜਾਣ ਉਤੇ ਮਨੀਸ਼ ਸਿਸੋਦੀਆ ਵੱਲੋਂ ਵੱਡਾ ਬਿਆਨ (Manish Sisodia big statement) ਦਿੱਤਾ ਗਿਆ ਹੈ। ਉਹ ਅੱਜ ਇੱਥੇ ਬਟਾਲਾ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਦੀ ਤਾਜਪੋਸ਼ੀ ਮੌਕੇ ਕਰਵਾਏ ਗਏ ਸਮਾਗਮ ਵਿੱਚ ਪਹੁੰਚੇ ਸਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੋ ਸਰਕਾਰ ਵਿੱਚ ਜਾਂ ਪਾਰਟੀ ਦੇ ਕਿਸੇ ਅਹੁਦੇ ਉਤੇ ਰਹਿੰਦੇ ਹੋਏ ਪਾਰਟੀ ਵਿਰੋਧੀ ਸਗਰਮੀਆਂ ਕਰੇਗਾ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਦਿਨ ਤੋਂ ਲੋਕਾਂ ਲਈ ਕੰਮ ਕਰ ਰਹੀ ਹੈ। ਜੇਕਰ ਕੋਈ ਅਹੁਦੇ ਉਤੇ ਰਹਿੰਦੇ ਹੋਏ ਗਲਤ ਕੰਮ ਕਰੇਗਾ ਤਾਂ ਉਸ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਦੋਸ਼ ਹੈ।
ਕੁੰਵਰ ਵਿਜੇ ਪ੍ਰਤਾਪ ਸਿੰਘ 2022 ਦੀਆਂ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਣ ਦਾ ਫੌਰੀ ਕਾਰਨ ਉਨ੍ਹਾਂ ਵੱਲੋਂ ਫੇਸਬੁੱਕ ਤੇ ਸ਼ੋਸ਼ਲ ਮੀਡੀਆ ‘ਤੇ ਸਰਕਾਰ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਤੇ ਉਨ੍ਹਾਂ ‘ਤੇ ਰੇਡ ਮਾਰਨ ਦੇ ਢੰਗ ਦੀ ਨਿੰਦਾ ਕੀਤੀ ਗਈ ਸੀ। ਕੁੰਵਰ ਵਿਜੇ ਪ੍ਰਤਾਪ ਸਿੰਘ ਪਹਿਲਾਂ ਵੀ ਪਾਰਟੀ ਖਿਲਾਫ ਲਗਾਤਾਰ ਸ਼ੋਸ਼ਲ ਮੀਡੀਆ ਤੇ ਪਾਰਟੀ ਸ਼ੈਸ਼ਨਾਂ ਦੌਰਾਨ ਵੀ ਬੋਲਦੇ ਰਹੇ ਹਨ।