ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

ਟ੍ਰਾਈਸਿਟੀ

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ
ਮੋਹਾਲੀ, 30 ਜੂਨ, ਦੇਸ਼ ਕਲਿਕ ਬਿਊਰੋ :
ਮੋਹਾਲੀ ਦੀ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਝੁਲ਼ਸ ਗਏ। ਅੱਗ ਲੱਗੀ ਦੇਖ ਕੇ ਨੇੜੇ-ਤੇੜੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਘਟਨਾ ਦੀ ਸੂਚਨਾ ਦਿੱਤੀ ਗਈ।
ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਵਾਪਰੀ। ਫੇਜ਼-5 ਵਿੱਚ ਡੀ 39 ਨਾਮ ਦੀ ਇੱਕ ਫੈਕਟਰੀ ਹੈ। ਜੋ ਲੋਹੇ ਦੀ ਡਾਈ ਬਣਾਉਣ ਦਾ ਕੰਮ ਕਰਦੀ ਹੈ। ਫਾਇਰ ਬ੍ਰਿਗੇਡ ਦੀ ਟੀਮ ਨੂੰ ਸਵੇਰੇ ਪੌਣੇ ਦਸ ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।