ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਫੈਲੇ ਚਿੱਟੇ ਦੇ ਨਸ਼ੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿਛਲੇ ਸਮੇਂ ਸੱਤਾ ਵਿੱਚ ਰਹੀਆਂ ਪਾਰਟੀਆਂ ਉਤੇ ਵੱਡਾ ਹਮਲਾ ਬੋਲਿਆ ਹੈ। ਅੱਜ ਇੱਥੇ ਪਾਰਟੀ ਦਫ਼ਤਰ ਵਿੱਚ ਇਕ ਪ੍ਰੈਸ ਕਾਨਫਰੰਸ ਦੌਰਾਨ ਹਰਪਾਲ ਸਿੰਘ ਚੀਮਾ ਨੇ ਚਿੱਟੇ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੂੰ ਅੜ੍ਹੇ ਹੱਥੀਂ ਲਿਆ।
ਇਹ ਵੀ ਪੜ੍ਹੋ : ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਗਈ
ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਤਾਪ ਸਿੰਘ ਬਾਜਵਾ, ਸੁਖਪਾਲ ਸਿੰਘ ਖਹਿਰਾਣਾ ਚਿੱਟੇ ਦੇ ਵਪਾਰੀਆਂ ਨਾਲ ਖੜ੍ਹੇ ਹਨ। ਹਰਪਾਲ ਸਿੰਘ ਚੀਮਾ ਨੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਵੱਖ ਵੱਖ ਸਮਿਆਂ ਉਤੇ ਦਿੱਤੇ ਬਿਆਨਾਂ ਨੂੰ ਦਿਖਾਉਂਦੇ ਹੋਏ ਕਿਹਾ ਕਿ ਉਨ੍ਹਾਂ ਦਾ ਦੋਗਲਾ ਚਿਹਰਾ ਸਾਫ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਚਿੱਟੇ ਦੇ ਵਾਪਰੀਆਂ ਨਾਲ ਖੜ੍ਹੇ ਹੋਣ ਵਾਲੇ ਕਾਂਗਰਸੀ ਆਗੂਆਂ ਨੂੰ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾਉਣ।