ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦਿੱਤੀ ਹੋਈ ਹੈ। ਜੂਨ ਮਹੀਨੇ ਵਿੱਚ ਹੋਈ ਬਾਰਿਸ਼ (rain) ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ। ਮੌਸਮ (weather) ਵਿਭਾਗ ਦੇ ਅਨੁਸਾਰ, 29 ਜੂਨ ਤੱਕ, ਸੂਬੇ ਵਿੱਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਅੱਜ, ਸੋਮਵਾਰ ਨੂੰ, ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼ ਲਈ ਅਲਰਟ (Orange and Yellow alert for-rain) ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਜਿੱਥੇ 29 ਜੂਨ ਤੱਕ ਆਮ ਤੌਰ ‘ਤੇ 49.7 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਉੱਥੇ ਇਸ ਵਾਰ 62.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਵਿਭਾਗ ਦੇ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਰਨਲ ਨੂੰ ਥੱਪੜ ਮਾਰਨ ਵਾਲਾ ਇੰਸਪੈਕਟਰ ਲਾਈਨ ਹਾਜ਼ਰ
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਐਤਵਾਰ ਸ਼ਾਮ 5:30 ਵਜੇ ਤੱਕ, ਵੱਖ-ਵੱਖ ਜ਼ਿਲ੍ਹਿਆਂ ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 5 ਮਿਲੀਮੀਟਰ, ਲੁਧਿਆਣਾ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 2 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1.5 ਮਿਲੀਮੀਟਰ, ਪਠਾਨਕੋਟ ਅਤੇ ਫਤਿਹਗੜ੍ਹ ਸਾਹਿਬ ਵਿੱਚ 1-1 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਇਸ ਬਾਰਿਸ਼ ਕਾਰਨ ਸੂਬੇ ਦੇ ਤਾਪਮਾਨ ਵਿੱਚ 2.6 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ। ਆਈਐਮਡੀ ਦੇ ਅਨੁਸਾਰ, ਸੂਬੇ ਦਾ ਤਾਪਮਾਨ ਇਸ ਸਮੇਂ ਆਮ ਨਾਲੋਂ 4.6 ਡਿਗਰੀ ਘੱਟ ਹੈ। ਹਾਲਾਂਕਿ, ਬਠਿੰਡਾ ਵਿੱਚ ਪਾਰਾ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ।
ਅੱਜ ਪੰਜਾਬ ਦੇ ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ Orange alert for-rain ਜਾਰੀ ਕੀਤਾ ਗਿਆ ਹੈ। ਇੱਥੇ 12 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਲਈ ਪੀਲਾ ਅਲਰਟ (Yellow alert for-rain) ਜਾਰੀ ਕੀਤਾ ਗਿਆ ਹੈ।