ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਅਹਿਮ ਜਾਣਕਾਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਸਮੇਂ ਜੂਨ ਮਹੀਨੇ ਵਿੱਚ ਰਿਕਾਰਡ ਤੋੜ ਜੀਐਸਟੀ ਇਕੱਠਾ ਹੋਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਪੰਜਾਬ ਦੀ ਆਰਥਿਕਤਾ ਵਿੱਚ ਵਿਕਾਸ ਹੋ ਰਿਹਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2022-23 ਵਿੱਚ 16.25 ਫੀਸਦੀ ਵਾਧਾ ਸੀ, 23-24 ਵਿਚ 15 ਫੀਸਦੀ, 24-25 ਵਿਚ 13 ਫੀਸਦੀ ਹੋਈ, ਜੋ ਲਗਾਤਾਰ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਵਿੱਚ 62733 ਕਰੋੜ ਰੁਪਏ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਜੂਨ 2025 ਵਿਚ 44.44 ਫੀਸਦੀ ਦਾ ਵਾਧਾ ਹੋਇਆ ਹੈ। ਇਸ ਵਾਰ ਜੀਐਸਟੀ 2379.90 ਕਰੋੜ ਰੁਪਏ ਇਕੱਠੇ ਹੋਏ ਹਨ। ਪਿਛਲੇ ਜੂਨ ਦੇ ਮੁਕਾਬਲੇ 732 ਕਰੋੜ ਰੁਪਏ ਦਾ ਵਾਧਾ ਹੋਇਆ ਹੈ।